Monday, March 16, 2026

ਸੰਗਤ ਦਰਸ਼ਨ ਸਮਾਗਮ ਦੌਰਾਨ 28 ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ – ਡਿਪਟੀ ਕਮਿਸ਼ਨਰ

PPN0212201512

ਫਾਜ਼ਿਲਕਾ, 2 ਦਸੰਬਰ (ਵਿਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਅਤੇ ਉਨ੍ਹਾਂ ਦੇ ਕੰਮਾਂ ਦੇ ਸਮੇਂ ਸਿਰ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਵੱਲੋਂ ਆਪਣੇ ਦਫ਼ਤਰ ਵਿਚ ਸੰਗਤ ਦਰਸ਼ਨ ਪ੍ਰੋਗਰਾਮ ਕੀਤਾ ਗਿਆ। ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਆਏ 45 ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਗਈ ਅਤੇ ਉਨ੍ਹਾਂ ਵਿਚੋਂ 28 ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਲੋਕਾਂ ਦੀਆਂ ਮੁਸ਼ਕਿਲਾਂ ਸਬੰਧੀ ਪ੍ਰਾਪਤ ਹੋਈਆਂ ਦਰਖਾਸਤਾਂ ਨੂੰ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਂਬੰਧ ਨਿਪਟਾਰੇ ਲਈ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਦੱਸਿਆ ਕਿ ਲੋਕ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਵੱਲੋਂ ਜ਼ਿਲ੍ਹਾ ਪੱਧਰ ਸੰਗਤ ਦਰਸ਼ਨ ਪ੍ਰੋਗਰਾਮ ਕੀਤੇ ਜਾ ਰਹੇ ਹਨ ਅਤੇ ਇੰਨ੍ਹਾਂ ਸੰਗਤ ਦਰਸ਼ਨ ਪੋਗਰਾਮਾਂ ਦੇ ਸਾਰਥਿਕ ਸਿੱਟੇ ਨਿਕਲ ਰਹੇ ਹਨ। ਇਸ ਨਾਲ ਲੋਕਾਂ ਦੇ ਪ੍ਰਸ਼ਾਸਕੀ ਕੰਮਾਂ ਦਾ ਜਲਦ ਤੋਂ ਜਲਦ ਨਿਪਟਾਰਾ ਹੋ ਜਾਂਦਾ ਹੈ। ਉਨ੍ਹਾਂ ਬਾਕੀ ਦੀਆਂ ਸ਼ਿਕਾਇਤਾਂ ਨੂੰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਲਈ ਭੇਜਿਆ ਗਿਆ।ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਮਿੱਥੇ ਸਮੇਂ ਦੇ ਅੰਦਰ ਇੰਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਕਰਕੇ ਪ੍ਰਾਰਥੀਆਂ ਨੂੰ ਸੂਚਿਤ ਕਰਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਝਿਜਕ ਦੇ ਆਪਣੀਆਂ ਮੁਸ਼ਕਿਲਾਂ ਨੂੰ ਸੰਗਤ ਦਰਸ਼ਨ ਵਿਚ ਲਿਆ ਸਕਦੇ ਹਨ। ਜਿਸ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ। ਇਸ ਮੌਕੇ ਮੈਡਮ ਅਮ੍ਰਿਤ ਆਈ.ਏ.ਐਸ. ਅੰਡਰ ਟ੍ਰੇਨਿੰਗ , ਐਸ.ਡੀ.ਐਮ ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ, ਐਸ.ਡੀ.ਐਮ. ਅਬੋਹਰ ਸ. ਰਾਜਪਾਲ ਸਿੰਘ, ਐਸ.ਡੀ.ਐਮ. ਜਲਾਲਾਬਾਦ ਸ਼੍ਰੀ ਅਵਿਕੇਸ਼ ਗੁਪਤਾ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ. ਗੁਰਚਰਨ ਸਿੰਘ ਸੰਧੂ , ਡੀ.ਡੀ.ਪੀ.ਓ. ਸ. ਜਤਿੰਦਰ ਸਿੰਘ ਬਰਾੜ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply