Friday, July 24, 2026

ਯੂਨੀਵਰਸਿਟੀ ਦੇ ਸਥਾਪਨਾ ਦਿਵਸ ‘ਤੇ ਲੋਕ ਕਲਾ ਪ੍ਰਦਰਸ਼ਨੀ ‘ਚ ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਦਾ ਪਹਿਲਾ ਸਥਾਨ

PPN0312201506ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੇ ਮੌਕੇ ਤੇ ਲੋਕ ਕਲਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਪਹਿਲਾਂ ਸਥਾਨ ਹਾਸਿਲ ਕੀਤਾ।ਯੂਨੀਵਰਸਿਟੀ ਨਾਲ ਸੰਬੰਧਿਤ ਵਿਭਿੰਨ ਕਾਲਜਾਂ ਨੇ ਹਿੱਸਾ ਲੈਂਦਿਆਂ ਇਸ ਲੋਕ ਕਲਾ ਪ੍ਰਦਰਸ਼ਨੀ ਵਿਚ ਪੰਜਾਬੀ ਸਭਿਆਚਾਰ ਨਾਲ ਸੰਬੰਧਿਤ ਫੁਲਕਾਰੀਆਂ, ਦਰੀਆ, ਸਿਲਾਈ-ਕਢਾਈ ਚੌਂਕਾ-ਚੁੱਲਾ, ਮਠਿਆਈਆਂ, ਪੁਰਾਤਨ ਸਿੱਕੇ ਤੇ ਹੱਥ-ਲਿਖਤਾਂ ਆਦਿ ਵਸਤੂਆਂ ਦਾ ਪ੍ਰਦਰਸ਼ਨ ਬੜੇ ਕਲਾਮਈ ਢੰਗ ਨਾਲ ਪ੍ਰਦਰਸ਼ਨ ਕੀਤਾ।ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ ਅਤੇ ਵਿਭਾਗ ਦੇ ਮੁੱਖੀ ਡਾ. ਰੁਪਿੰਦਰ ਨੇ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਇਸ ਸਫਲਤਾ ਦੇ ਵਧਾਈ ਦਿੱਤੀ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply