Thursday, July 23, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਭਾਈ ਵੀਰ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ’ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ

PPN0312201512ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੀ ਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਪ੍ਰਾਇਮਰੀ ਵਿਭਾਗ ਵੱਲੋਂ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਪੋਟਰੇਟ, ਕਵਿਤਾ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਅ। ਭਾਈ ਸਾਹਿਬ ਦੇ ਜੀਵਨ, ਰਚਨਾਵਾਂ ਅਤੇ ਪੰਜਾਬੀ ਸਾਹਿਤ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਜਾਣਕਾਰੀ ਦਿੰਦਾ ਇਹ ਪ੍ਰੋਗਰਾਮ ਇੱਕ ਚੰਗਾ ਉਪਰਾਲਾ ਸੀ। ਇਸ ਸਮਾਗਮ ਵਿੱਚ ਆਨਰੇਰੀ ਸੱਕਤਰ ਐਜੂਕੇਸ਼ਨਲ ਕਮੇਟੀ ਡਾ: ਜਸਵਿੰਦਰ ਸਿੰਘ, ਮੈਂਬਰ ਇੰਚਾਰਜ ਗੋਲਡਨ ਐਵੀਨਿਊ ਸz. ਸੰਤੋਖ ਸਿੰਘ ਸੇਠੀ, ਮੈਂਬਰ ਇੰਚਾਰਜ ਸੀ.ਕੇ.ਡੀ. ਇੰਸਟੀਚਿਊਟ ਤਰਨਤਾਰਨ ਡਾ: ਬਲਜਿੰਦਰ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਤੇ ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੀ ਉਸਤਤ ਕਰਦੇ ਹੋਏ ਬੱਚਿਆਂ ਨੂੰ ਉਨ੍ਹਾਂ ਦੀਆਂ ਕਵਿਤਾਵਾਂ ਤੇ ਰਚਨਾਵਾਂ ਬਾਰੇ ਜਾਣੂ ਕਰਵਾਇਆ ਅਤੇ ਉਹਨਾਂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਪ੍ਰੋਗਰਾਮ ਵਿੱਚ ਸੁਪਰਵਾਈਜਰ ਸ਼੍ਰੀਮੀ ਮੰਜੂ ਸਪਰਾ, ਸ਼੍ਰੀਮਤੀ ਰਵਿੰਦਰ ਕੌਰ, ਪੰਜਾਬੀ ਅਧਿਆਪਕਾਵਾਂ ਅਤੇ ਵਿਦਿਆਰਥੀ ਸ਼ਾਮਲ ਹੋਏ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …

Leave a Reply