Tuesday, March 24, 2026

ਦਿੱਲੀ ਦੇ ਜੱਥੇ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਨਨਕਾਣਾ ਸਾਹਿਬ ‘ਚ ਅੰਮ੍ਰਿਤ ਸੰਚਾਰ-144 ਪ੍ਰਾਣੀ ਗੁਰੂ ਵਾਲੇ ਬਣੇ

ਨਵੀਂ ਦਿੱਲੀ, 3 ਦਸੰਬਰ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸ. ਗੁਰਬਚਨ ਸਿੰਘ ਚੀਮਾ ਦੀ ਅਗਵਾਈ ਵਿੱਚ ਦਿੱਲੀ ਤੋਂ ਜੋ ਜੱਥਾ ਸਾਹਿਬ ਸ੍ਰੀ ਗਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਨਨਕਾਣਾ ਸਾਹਿਬ ਗਿਆ ਸੀ, ਉਹ ਪੁਰਬ ਮਨਾ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ-ਦੀਦਾਰੇ ਕਰ ਬੀਤੇ ਦਿਨ ਵਾਪਸ ਪੁੱਜ ਗਿਆ ਹੈ। ਵਾਪਸੀ ਤੇ ਯਾਤਰਾ ਸਬ ਕਮੇਟੀ ਦੇ ਚੇਅਰਮੈਨ ਸ. ਪਰਮਜੀਤ ਸਿੰਘ ਚੰਢੋਕ ਨੇ ਦਸਿਆ ਕਿ ਦਿੱਲੀ ਦੇ ਜੱਥੇ ਦੇ ਨਾਲ ਗਏ ਪੰਜ ਪਿਆਰੇ ਸਾਹਿਬਾਨ ਵਲੋਂ ਨਨਕਾਣਾ ਸਾਹਿਬ ਵਿੱਖੇ ਅੰਮ੍ਰਿਤ ਸੰਚਾਰ ਸਮਾਗਮ ਕੀਤਾ ਗਿਆ ਸੀ, ਜਿਸ ਵਿੱਚ 144 ਪ੍ਰਾਣੀ ਦਸਵੇਂ ਪਾਤਸ਼ਾਹ ਦੀ ਬਖਸ਼ੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਗੁਰੂ ਵਾਲੇ ਬਣੇ ਹਨ। ਸ. ਪਰਮਜੀਤ ਸਿੰਘ ਚੰੱਢੋਕ ਨੇ ਦਸਿਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕਤੱਰ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਗੁਰਦੁਆਰਾ ਕਮੇਟੀ ਵਲੋਂ ਦਿੱਲੀ ਅਤੇ ਦਿੱਲੀ ਤੋਂ ਬਾਹਰ ਦੇ ਹੋਰ ਰਾਜਾਂ ਦੇ ਨਾਲ ਹੀ ਪਾਕਿਸਤਾਨ ਵਿੱਚ ਸਿੱਖੀ ਦੀ ਪਨੀਰੀ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਧਰਮ ਪ੍ਰਚਾਰ ਦੀ ਜੋ ਲਹਿਰ ਸ਼ੁਰੂ ਕੀਤੀ ਗਈ ਹੋਈ ਹੈ, ਉਸ ਦੇ ਫਲਸਰੂਪ ਜਿਥੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਵਸਦੇ ਸਿੱਖਾਂ ਵਲੋਂ ਗੁਰਦੁਆਰਾ ਕਮੇਟੀ ਵਲੋਂ ਧਰਮ ਪ੍ਰਚਾਰ ਦੇ ਖੇਤ੍ਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ, ਉਥੇ ਹੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ ਅਤੇ ਈਟੀਪੀ ਬੋਰਡ ਦੇ ਚੇਅਰਮੈਨ ਸਾਦਿਕ ਉਲ ਫਾਰੂਕ ਵਲੋਂ ਵੀ ਪਾਕਿਸਤਾਨ ਵਿੱਚ ਸਿੱਖੀ ਦੇ ਪ੍ਰਚਾਰ ਵਿੱਚ ਦਿੱਲੀ ਗੁਰਦੂਆਰਾ ਕਮੇਟੀ ਵਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਕਮੇਟੀ ਦੀ ਪ੍ਰਸ਼ੰਸਾ ਕਰਦਿਆਂ ਉਸਦੇ ਮੁੱਖੀਆਂ ਦਾ ਧੰਨਵਾਦ ਕੀਤਾ ਹੈ। ਸ. ਚੰਢੋਕ ਨੇ ਦਸਿਆ ਕਿ ਦਿੱਲੀ ਦੇ ਜੱਥੇ ਦੇ ਵਾਪਸ ਪੁਜਣ ਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ ਅਤੇ ਉਨ੍ਹਾਂ (ਸ. ਪਰਮਜੀਤ ਸਿੰਘ ਚੰਢੋਕ) ਵਲੌਂ ਸਿਰੋਪਾ ਦੀ ਬਖਸ਼ਸ਼ ਕਰ ਨਨਕਾਣਾ ਸਾਹਿਬ ਵਿਖੇ ਅੰਮ੍ਰਿਤ ਪਾਨ ਕਰਨ ਵਾਲੇ ਜੱਥੇ ਦੇ ਮੈਂਬਰਾਂ ਦਾ ਸੁਆਗਤ-ਸਨਮਾਨ ਕੀਤਾ ਗਿਆ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply