ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਏਅਰ ਪੋਰਟ ਰੋਡ ਵਿਖੇ ਚੀਫ ਖਾਲਸਾ ਦੀਵਾਨ ਦੇ ਮੋਢੀ ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਦੇ ਸਬੰਧ ਵਿੱਚ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਤੇ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ ਗਾਇਨ, ਭਾਸ਼ਣ ਉਚਾਰਣ ਅਤੇ ਪੋਟਰੇਟ ਬਣਾਉਣ ਦੇ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਬੱਚੇ ਅਧੁਨਿਕ ਕਵਿਤਾ ਦੇ ਮੋਢੀ ਭਾਈ ਵੀਰ ਸਿੰਘ ਦੀਆਂ ਕਵਿਤਾਂਵਾਂ ਦੇ ਮੁਕਾਬਲੇ ਵਿੱਚ ਪੰਜਵੀਂ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਪਹਿਲਾ ਸਥਾਨ, ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਛੇਵੀਂ ਦੀਆਂ ਦੋ ਵਿਦਿਆਰਥਣਾ ਮਨਪ੍ਰੀਤ ਕੌਰ ਅਤੇ ਸੰਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਭਾਸ਼ਣ ਉਚਾਰਣ ਮੁਕਾਬਲੇ ਵਿੱਚ ਛੇਵੀਂ ਜਮਾਤ ਦੇ ਵਿਦਿਆਰਥੀ ਹਰਸਿਮਰਨਜੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੋਟਰੇਟ ਮੇਕਿੰਗ ਮੁਕਾਬਲੇ ਵਿੱਚ ਭਾਈ ਵੀਰ ਸਿੰਘ ਜੀ ਦੇ ਪੋਟਰੇਟ ਬਣਾਏ ਅਤੇ ਇਸ ਮੁਕਾਬਲੇ ਵਿੱਚ ਛੇਵੀਂ ਜਮਾਤ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਪਹਿਲਾ, ਹਰਲੀਨ ਕੌਰ ਛੇਵੀਂ ਜਮਾਤ ਦੀ ਵਿਦਿਆਰਣ ਨੇ ਦੂਜਾ ਸਥਾਨ ਅਤੇ ਰਜਨਪ੍ਰੀਤ ਕੌਰ ਨੇ ਛੇਵੀਂ ਜਮਾਤ ਦੀ ਵਿਦਿਆਰਥਣ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਜੇਤੂ ਵਿਦਿਆਰਥੀਆਂ ਨੂੰ ਭਾਈ ਵੀਰ ਸਿੰਘ ਜੀ ਦੀਆਂ ਰਚਿਤ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਉਹਨਾਂ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਈ ਸਾਹਿਬ ਦੀ ਸਾਹਿਤਕ ਪ੍ਰਤਿਭਾ ਅਤੀ ਮਹਾਨ ਹੈ।ਉਹਨਾਂ ਦੀ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਸਾਹਿਤ ਹੀ ਨਹੀ ਸਗੋਂ ਚੀਫ ਖਾਲਸਾ ਦੀਵਾਨ ਨੂੰ ਦਿਤੀ ਦੇਣ ਨੂੰ ਵੀ ਕਦੇ ਭੁਲਾਇਆ ਨਹੀ ਜਾ ਸਕਦਾ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media