ਪੱਟੀ, 4 ਦਸੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਸਰਕਾਰੀ ਕੰਨਿਆਂ ਸਕੂਲ ਪੱਟੀ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ। ਸਵੇਰ ਦੀ ਪਾ੍ਰਰਥਨਾ ਸਭਾ ਵਿੱਚ ਸਾਇੰਸ ਵਿਸ਼ੇ ਦੇ ਅਧਿਆਪਕਾ ਮਨਜੀਤ ਕੌਰ, ਜਸਬੀਰ ਕੌਰ ਅਤੇ ਪ੍ਰੇਮ ਲਤਾ ਨੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਵਿੱਚ ਕੁਇਜ ਪ੍ਰੋਗਰਾਮ, ਭਾਸ਼ਨ ਮੁਕਾਬਲੇ ਅਤੇ ਚਾਰਟ ਮੈਕਿੰਗ ਮੁਕਾਬਲੇ ਕਰਵਾਏ ਗਏ। ਭਾਸ਼ਨ ਮੁਕਾਬਲੇ ਵਿੱਚ ਗੁਰਪ੍ਰੀਤ ਕੌਰ ਪਹਿਲਾ ਕੋਮਲ ਰਾਣੀ ਦੂਸਰਾ ਅਤੇ ਅਮਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਚਾਰਟ ਮੈਕਿੰਗ ਮੁਕਾਬਲੇ ਵਿੱਚ ਆਂਚਲ ਨੇ ਪਹਿਲਾ, ਜਸ਼ਨਦੀਪ ਕੌਰ ਨੇ ਦੂਸਰਾ ਅਤੇ ਹਰਮਨਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਕੁਇਜ ਪ੍ਰੋਗਾਰਮ ਵਿੱਚ ਵਾਤਾਵਰਣ ਸਦਨ ਨੇ ਪਹਿਲਾ, ਸਿਰਜਨਾ ਸਦਨ ਨੇ ਦੂਸਰਾ ਅਤੇ ਚੇਤਨਾ ਸਦਨ ਨੇ ਤੀਸਰਾ ਸਥਾਨ ਹਾਸਲ ਕੀਤਾ। ਪ੍ਰੋਗਾਰਮ ਦੇ ਅਖੀਰ ਵਿੱਚ ਪ੍ਰਿੰਸੀਪਲ ਮੁਕੇਸ਼ ਚੰਦਰ ਅਤੇ ਸਮੂਹ ਸਟਾਫ ਨੇ ਜੇਤੂ ਵਿਦਿਆਰਥੀਆ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਇਸ ਮੌਕੇ ਸਮੂਹ ਸਟਾਫ ਤੇ ਬੱਚੇ ਹਾਜਰ ਸੀ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media