ਅੰਮ੍ਰਿਤਸਰ, 5 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਲੀਫੋਰਨੀਆ ਦੇ ਅਪਾਹਜ ਕੇਂਦਰ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮਾ ਵੱਲੋਂ ਕ੍ਰਿਸਮਿਸ ਦੀ ਰੱਖੀ ਪਾਰਟੀ ਦੌਰਾਨ ਪਾਕਿ ਮੂਲ ਦੇ ਜੋੜੇ ਵੱਲੋਂ ਫਾਇਰਿੰਗ ਕਰਕੇ ਇਨਸਾਨੀ ਜ਼ਿੰਦਗੀ ਦਾ ਘਾਣ ਕਰਨ ਕਾਰਣ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਜੋੜੇ ਵੱਲੋਂ ੧੪ ਦੇ ਕਰੀਬ ਬੇਕਸੂਰ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦੇਣਾ ਤੇ ਵੱਡੀ ਗਿਣਤੀ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦੇਣਾ ਅਤਿ ਘਿਨਾਉਣੀ ਤੇ ਮੰਦਭਾਗੀ ਘਟਨਾ ਹੈ।ਉਨ੍ਹਾਂ ਕਿਹਾ ਮੇਰੀ ਅਕਾਲ ਪੁਰਖ ਦੇ ਚਰਨਾਂ ਵਿੱਚ ਵਿੱਚ ਅਰਦਾਸ ਹੈ ਕਿ ਉਹ ਮਾਰੇ ਗਏ ਵਿਅਕਤੀਆਂ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ਣ ਤੇ ਜਖ਼ਮੀਆਂ ਨੂੰ ਜਲਦੀ ਸਿਹਤਯਾਬ ਕਰਨ।ਉਨ੍ਹਾਂ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਬੇਕਸੂਰ ਲੋਕਾਂ ਨੂੰ ਮਾਰਨ ਵਾਲੇ ਵਿਅਕਤੀ ਦਾ ਕੋਈ ਦੀਨ ਧਰਮ ਨਹੀਂ ਹੁੰਦਾ ਤੇ ਉਹ ਕੇਵਲ ਆਪਣੇ ਜਨੂੰਨ ਦੀ ਖਾਤਿਰ ਇਸ ਤਰ੍ਹਾਂ ਦੀਆਂ ਦੁੱਖਦਾਈ ਘਟਨਾਵਾਂ ਨੂੰ ਅੰਜ਼ਾਮ ਦੇਂਦੇ ਹਨ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media