Friday, July 3, 2026

ਬਾਲੀਵੁੱਡ ਅਦਾਕਾਰ ਸ੍ਰੀ ਸੁਨੀਲ ਸ਼ੈਟੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

PPN0512201510

ਅੰਮ੍ਰਿਤਸਰ, 5 ਦਸੰਬਰ (ਗੁਰਪ੍ਰੀਤ ਸਿੰਘ)- ਬਾਲੀਵੁੱਡ ਅਦਾਕਾਰ ਸ੍ਰੀ ਸੁਨੀਲ ਸ਼ੈਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮ’ਥਾ ਟੇਕਿਆ ਤੇ ਇਲਾਹੀ ਬਾਣੀ ਦੇ ਕੀਰਤਨ ਦਾ ਅਨੰਦ ਮਾਣਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਆਉਣ ਤੇ ਸ. ਮਨਜੀਤ ਸਿੰਘ ਸਕੱਤਰ ਨੇ ਉਨ੍ਹਾਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।
ਪ੍ਰੈੱਸ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਸਥਾ ਦਾ ਕੇਂਦਰ ਹੈ ਤੇ ਇਥੇ ਆ ਕੇ ਮਨ ਨੂੰ ਅਜੀਬ ਜਿਹਾ ਸਕੂਨ ਮਿਲਦਾ ਹੈ।ਉਨ੍ਹਾਂ ਕਿਹਾ ਕਿ ਮੈਂ ਹਰ ਸਾਲ ਦੋ ਵਾਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਂਦਾ ਹਾਂ ਤੇ ਇਥੋਂ ਮੂੰਹੋਂ ਮੰਗੀਆਂ ਮੁਰਾਦਾਂ ਪਾ ਕੇ ਜਾਂਦਾ ਹਾਂ।ਇਸ ਮੌਕੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਪਲਵਿੰਦਰ ਸਿੰਘ ਸੁਪਰਵਾਈਜ਼ਰ, ਸ. ਸਰਬਜੀਤ ਸਿੰਘ ਆਈਡੀਆ ਤੇ ਸ. ਸੰਦੀਪ ਸਿੰਘ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply