Thursday, September 10, 2026

ਚੇਨਈ ਦੇ ਬਾਰਿਸ਼ ਪੀੜਤਾਂ ਦੀ ਸਹਾਇਤਾ ਲਈ ਸਭ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ- ਗਿ: ਗੁਰਬਚਨ ਸਿੰਘ

G. Gurbachan S11a

ਅੰਮ੍ਰਿਤਸਰ, 7 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਤਾਮਿਲਨਾਡੂ ਵਿਚ ਹੋਈ ਵਰਖਾ ਨਾਲ ਆਈ ਕੁਦਰਤੀ ਆਫਤ ਨੂੰ ਬਹੁਤ ਦੁਖਦਾਈ ਘਟਨਾ ਦੱਸਦਿਆਂ ਕਿਹਾ ਹੈ ਕਿ ਇਸ ਦੁੱਖ ਦੀ ਘੜੀ ਵਿਚ ਹਰ ਵਿਅਕਤੀ ਨੂੰ ਆਪਣੇ ਨਿੱਜੀ ਹਿੱਤਾਂ ਤੋਂ ਉਪਰ ਉੱਠ ਕੇ ਇਨਸਾਨੀਅਤ ਦੇ ਨਾਤੇ ਚੇਨਈ ਸ਼ਹਿਰ ਦੇ ਪੀੜਤ ਲੋਕਾਂ ਦੀ ਸਹਾਇਤਾ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ।ਉਨਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਵੀ ਸਿੱਖ ਸੰਸਥਾਵਾਂ ਨੇ ਪਹਿਲਾਂ ਵੀ ਦੇਸ਼-ਵਿਦੇਸ਼ ਵਿਚ ਆਈਆਂ ਕੁਦਰਤੀ ਆਫਤਾਂ ਵਿਚ ਪੀੜਤ ਲੋਕਾਂ ਦੀ ਪਹਿਲਾਂ ਵੀ ਸਹਾਇਤਾ ਕਰਦੀਆਂ ਰਹੀਆਂ ਹਨ ਉਸੇ ਤਰ੍ਹਾਂ ਇਸ ਕੁਦਰਤੀ ਕਰੋਪੀ ਦੇ ਪੀੜ੍ਹਤਾਂ ਦੀ ਸਹਾਇਤਾਂ ਲਈ ਵੀ ਆਪਣਾ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਉਨਾਂ ਕਿਹਾ ਕਿ ਮਨੁੱਖ ਵੱਲੋਂ ਕੁਦਰਤੀ ਸਾਧਨਾਂ ਦੀ ਦੁਰਵਰਤੋਂ ਸਦਕਾ ਹੀ ਜਿਆਦਾਤਰ ਕੁਦਰਤੀ ਕਰੋਪੀਆਂ ਵਾਪਰ ਰਹੀਆਂ ਹਨ।ਜਿੰਨਾਂ ਬਾਬਤ ਸਾਇਸਦਾਨਾਂ ਅਤੇ ਵਾਤਾਵਰਨ ਪ੍ਰੇਮੀਆਂ ਵੱਲੋਂ ਵੀ ਇਸ ਸਬੰਧੀ ਮਨੁੱਖਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਲਈ ਅਜਿਹੀਆਂ ਘਟਨਾਵਾਂ ਤੋਂ ਸਬਕ ਲੈਂਦਿਆਂ ਸਾਨੂੰ ਕੁਦਰਤੀ ਸਾਧਨਾਂ ਅਤੇ ਵਾਤਾਵਰਨ ਨਾਲ ਪ੍ਰੇਮਮਈ ਰਿਸ਼ਤੇ ਸਥਾਪਿਤ ਕਰਨ ਦੀ ਜਰੂਰਤ ਹੈ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …

Leave a Reply