Wednesday, September 9, 2026

ਧੁੱਪਸੜੀ ਸਕੂਲ ਵਿਖੇ ਅੰਗਰੇਜ਼ੀ ਵਿਸ਼ੇ ਦੇ ਲੇਖ ਰਚਨਾ ਮੁਕਾਬਲੇ ਕਰਵਾਏ

PPN0712201502

ਬਟਾਲਾ, 7 ਦਸੰਬਰ (ਨਰਿੰਦਰ ਸਿੰਘ ਬਰਨਾਲ)- ਵਿਦਿਆਰਥੀਆਂ ਵਿਚ ਅੰਗਰੇਜ਼ੀ ਭਾਸ਼ਾ ਪ੍ਰਤੀ ਉਤਸ਼ਾਹ ਪੈਦਾ ਕਰਨ ਅਤੇ ਇਸ ਭਾਸ਼ਾ ਨੂੰ ਰੋਚਕ ਬਣਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸ਼੍ਰੀ ਮਤੀ ਸਤਿੰਦਰ ਕੌਰ ਅੰਗਰੇਜੀ ਲੈਕਚਰਾਰ ਦੇ ਪ੍ਰਬੰਧਾਂ ਹੇਠ ਵਿਦਿਆਰਥੀਆਂ ਦੇ ਲੇਖ ਰਚਨਾ ਮੁਕਾਬਲੇ ਕਰਵਾਏਗਏ। ਇਸ ਮੁਕਾਬਲੇ ਵਿਚ ਗਿਆਰਵੀਂ ‘ਤੇ ਬਾਰਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਇਸ ਵਿਚ ਨਵਪ੍ਰੀਤ ਕੌਰ ਨੇ ਪਹਿਲਾ, ਗੁਰਲੀਨ ਕੋਰ ਨੇ ਦੂਸਰਾ ਅਤੇ ਰਣਜੀਤ ‘ਤੇ ਅਮਨ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਸੁਖਵੰਤ ਕੌਰ ਨੇ ਜੇਤੂਆਂ ਨੂੰ ਇਨਾਮ ਦਿੱਤੇ ਅਤੇ ਮੁਕਾਬਲਿਆਂ ਵਿਚ ਵੱਧ ਚੜ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply