Thursday, April 30, 2026

ਬਾਪੂ ਸੂਰਤ ਸਿੰਘ ਨੇ ਭਾਈ ਜਗਜੀਤ ਸਿੰਘ ਹੇੜੀਕੇ ਨੂੰ ਕੀਤਾ ਸਨਮਾਨਿਤ

PPN0712201505

ਸੰਦੌੜ, 7 ਦਸੰਬਰ (ਹਰਮਿੰਦਰ ਸਿੰਘ ਭੱਟ)- ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਸਿੱਖ ਏਕਤਾ ਲਹਿਰ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਹੇੜੀਕੇ ਨੂੰ ਸੂਬਾ ਸਰਕਾਰ ਦੀਆਂ ਰੈਲੀਆਂ ਨੂੰ ਸਫਲਾ ਕਰਨ ਅਤੇ ਇਲਾਕੇ ਵਿਚ ਸੰਘਰਸ਼ ਨੂੰ ਠੱਲ੍ਹ ਪਾਉਣ ਹਿੱਤ ਬੀਤੇ ਦਿਨੀਂ ਪੁਲਿਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿਚ ਲੈ ਕੇ ਸੰਗਰੂਰ ਜੇਲ੍ਹ ਭੇਜ ਦਿੱਤਾ ਗਿਆ ਸੀ । ਜਿਨ੍ਹਾਂ ਦੀ ਰਿਹਾਈ ਉਪਰੰਤ ਭਾਈ ਜਗਜੀਤ ਸਿੰਘ ਨੂੰ ਪਿੰਡ ਹਸਨਪੁਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਪਾਸੋਂ ਮੰਗਾਂ ਮਨਾਉਣ ਲਈ ਸ਼ਾਂਤਮਈ ਢੰਗ ਨਾਲ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਵੱਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਭਾਈ ਗੁਰਸੇਵਕ ਸਿੰਘ ਧੂਰਕੋਟ, ਭਾਈ ਸੰਦੀਪ ਸਿੰਘ ਦਮਦਮੀ ਟਕਸਾਲ, ਭਾਈ ਜੋਗਾ ਸਿੰਘ ਖਾਲਸਤਾਨੀ, ਭਾਈ ਸਤਪਾਲ ਸਿੰਘ ਫੂਲਾਵਾਲ, ਭਾਈ ਬਚਿੱਤਰ ਸਿੰਘ ਤੋ ਇਲਾਵਾ ਸਿੱਖ ਏਕਤਾ ਲਹਿਰ ਦੇ ਸੇਵਾਦਾਰ ਭਾਈ ਗੁਰਵਿੰਦਰ ਸਿੰਘ ਹੇੜੀਕੇ, ਭਾਈ ਕੁਲਵੰਤ ਸਿੰਘ ਕਾਂਝਲਾ, ਭਾਈ ਮਨਿੰਦਰ ਸਿੰਘ ਹੇੜੀਕੇ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply