Wednesday, September 30, 2026

ਪਸ਼ੂ ਧਨ ਚੈਂਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲੇ 11 ਤੇ 12 ਨੂੰ

ਅੰਮ੍ਰਿਤਸਰ, 8 ਦਸੰਬਰ (ਗੁਰਚਰਨ ਸਿੰਘ)-ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਪਸ਼ੂ ਧਨ ਚੈਂਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲੇ ਪਸ਼ੂ ਮੇਲਾ ਗਰਾਊਂਡ, ਵੱਲਾ ਵਿਖੇ 11 ਅਤੇ 12 ਦਸੰਬਰ 2015 ਨੂੰ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਅੰਮ੍ਰਿਤਸਰ ਡਾ. ਪਵਨ ਕੁਮਾਰ ਮਲਹੋਤਰਾ ਨੇ ਦੱਸਿਆ ਕਿ ਇਸ ਮੇਲੇ ਦੇ ਮੁੱਖ ਮਹਿਮਾਨ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਪਸ਼ੂ ਮੇਲੇ ਵਿਚ ਪਸ਼ੂਆਂ ਦੀਆਂ ਵੱਖ-ਵੱਖ ਨਸਲਾਂ ਦੇ 53 ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪਸ਼ੂ ਧਨ ਦਾ ਪੰਜਾਬ ਦੀ ਆਰਥਿਕਤਾ ਵਿਚ ਬਹੁਤ ਵੱਡਾ ਯੋਗਦਾਨ ਹੈ । ਪੰਜਾਬ ਭਰ ਵਿਚ ਪਸ਼ੂ ਪਾਲਣ ਵਿਭਾਗ ਵੱਲੋਂ ਕਰਵਾਏ ਜਾ ਰਹੇ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਪਸ਼ੂ ਧਨ ਮੇਲੇ ਅਤੇ ਦੁੱਧ ਚੁਆਈ ਮੁਕਾਬਲਿਆਂ ਦਾ ਮੁੱਖ ਮੰਤਵ ਰਾਜ ਵਿੱਚ ਕਿਸਾਨਾਂ ਨੂੰ ਪਸ਼ੂ ਧਨ ਦੇ ਨਾਲ-ਨਾਲ ਖੇਤੀਬਾੜੀ ਸਹਾਇਕ ਧੰਦਿਆਂ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਰਾਜ ਦੇ ਲੋਕਾਂ ਦੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਪਸ਼ੂ ਮੇਲੇ ਵਿਚ ਲਿਆ ਕੇ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply