Tuesday, March 24, 2026

ਸ: ਰਜਿੰਦਰ ਸਿੰਘ ਮਰਵਾਹਾ ਸ੍ਰੀ ਗੁਰੁ ਹਰਿ ਕ੍ਰਿਸ਼ਨ ਪਬਲਿਕ ਸਕੂਲ, ਨਵਾਂ ਪਿੰਡ, ਅੰਮ੍ਰਿਤਸਰ ਦੇ ਨਵੇਂ ਮੈਂਬਰ ਇੰਚਾਰਜ ਨਿਯੁਕਤ

PPN0912201507ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋ ਸ: ਰਜਿੰਦਰ ਸਿੰਘ ਮਰਵਾਹਾ ਸ੍ਰੀ ਗੁਰੁ ਹਰਿ ਕ੍ਰਿਸ਼ਨ ਪਬਲਿਕ ਸਕੂਲ, ਨਵਾਂ ਪਿੰਡ ਦੇ ਨਵੇਂ ਮੈਂਬਰ ਇੰਚਾਰਜ ਨਿਯੁਕਤ ਕੀਤੇ ਗਏ ਅਤੇ ਅੱਜ ਉਹਨਾਂ ਮੈਂਬਰ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ।ਸ: ਰਜਿੰਦਰ ਸਿੰਘ ਮਰਵਾਹਾ ਇਸ ਵੇਲੇ ਸੋ੍ਰਮਣੀ ਅਕਾਲੀ ਦਲ ਵਪਾਰ ਵਿੰਗ ਦੇ ਜਿਲਾ ਪ੍ਰਧਾਨ ਅਤੇ ਡਾਇਰੈਕਟਰ ਟਰੇਡ ਬੋਰਡ, ਪੰਜਾਬ ਵਜੋਂ ਅਪਣੀਆਂ ਸੇਵਾਵਾਂ ਨਿਭਾਉਦਿਆਂ ਸਮਾਜ ਪ੍ਰਤਿ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ। ਇਸ ਮੋਕੇ ਚੀਫ ਖਾਲਸਾ ਦੀਵਾਨ ਮੈਨੇਜਮੈਂਟ ਨੇ ਨਵ ਨਿਯੁਕਤ ਮੈਂਬਰ ਇੰਚਾਰਜ ਸ਼: ਰਜਿੰਦਰ ਸਿੰਘ ਮਰਵਾਹਾ ਦਾ ਸੁਆਗਤ ਕੀਤਾ ਅਤੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਉਹਨਾ ਨੂੰ ਨਵੀਆਂ ਜਿੰਮੇਵਾਰੀਆਂ ਸੋਂਪਦਿਆਂ ਆਸ ਪ੍ਰਗਟਾਈ ਕਿ ਅਗਾਂਹ ਵਧੂ ਸੋਚ ਦੇ ਮਾਲਕ ਸ਼: ਰਜਿੰਦਰ ਸਿੰਘ ਮਰਵਾਹਾ ਦੇ ਸਹਿਯੋਗ ਨਾਲ ਸ੍ਰੀ ਗੁਰੁ ਹਰਿ ਕ੍ਰਿਸ਼ਨ ਪਬਲਿਕ ਸਕੂਲ, ਨਵਾਂ ਪਿੰਡ ਵਿਕਾਸ ਪਖੋਂ ਬੁਲੰਦੀਆਂ ਛੂਹੇਗਾ।।ਉਹ ਆਪਣੀ ਕੁਸ਼ਲ ਕਾਰਜ ਪ੍ਰਣਾਲੀ ਰਾਹੀਂ ਸਕੂਲ ਨੂੰ ਵਿਦਿਅਕ ਖੇਤਰ ਵਿਚ ਹੋਰ ਵੀ ਬੁਲੰਦਿਆਂ ਤੇ ਲੈਕੇ ਜਾਣਗੇ। ਸ਼: ਰਜਿੰਦਰ ਸਿੰਘ ਮਰਵਾਹਾ ਨੇ ਪੂਰੇ ਤਨੋਂ ਮਨੋਂ ਇਸ ਸੋਂਪੀ ਗਈ ਜਿੰਮੇਦਾਰੀ ਨੂੰ ਨਿਭਾਉਣ ਦਾ ਭਰੋਸਾ ਦਿੱਤਾ। ਇਸ ਮੋਕੇ ਆਨਰੇਰੀ ਸ਼ੱਕਤਰ ਸ: ਨਰਿੰਦਰ ਸਿੰਘ, ਸ: ਰਮਣੀਕ ਸਿੰਘ, ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਨੇ ਸ਼: ਰਜਿੰਦਰ ਸਿੰਘ ਮਰਵਾਹਾ ਨੂੰ ਵਧਾਈ ਦਿੱਤੀ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply