ਸੰਦੌੜ, 10 ਦਸੰਬਰ (ਹਰਮਿੰਦਰ ਸਿੰਘ ਭੱਟ) – ਨਜ਼ਦੀਕੀ ਪਿੰਡ ਕਲਿਆਣ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਮੈਡਮ ਸੁਖਵੀਰ ਕੌਰ ਦੀ ਅਗਵਾਈ ਹੇਠ ਸਮਾਜਸੇਵੀ ਸ. ਸੁਖਵਿੰਦਰ ਸਿੰਘ ਆੜ੍ਹਤੀਆ ਮਾਣਕੀ ਵਾਲਿਆਂ ਦੇ ਸਹਿਯੋਗ ਨਾਲ 160 ਦੇ ਕਰੀਬ ਬਚਿਆਂ ਨੂੰ ਬੂਟ ਜੁਰਾਬਾਂ ਵੰਡੀਆਂ ਗਈਆਂ। ਇਸ ਮੌਕੇ ਮੈਡਮ ਸੁਖਵੀਰ ਕੌਰ ਅਤੇ ਸਮੁੱਚੇ ਸਟਾਫ਼ ਵੱਲੋਂ ਸ. ਸੁਖਵਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੈਡਮ ਰੁਪਿੰਦਰ ਕੌਰ, ਮੈਡਮ ਰਾਜਪਾਲ ਕੌਰ, ਮੈਡਮ ਗੁਰਮੀਤ ਕੌਰ, ਮੈਡਮ ਪਰਮਜੀਤ ਕੌਰ, ਮਾਸਟਰ ਸਲੀਮ ਮੁਹੰਮਦ, ਜਥੇਦਾਰ ਅਜੈਬ ਸਿੰਘ, ਭਾਈ ਗੁਰਮੁਖ ਸਿੰਘ ਕਲਿਆਣ, ਪਰਮਿੰਦਰ ਸਿੰਘ ਬਿੰਦਰੀ ਮਾਣਕੀ ਤੋਂ ਇਲਾਵਾ ਗੁਰਪ੍ਰੀਤ ਸਿੰਘ ਮਾਣਕੀ ਤੇ ਪਿੰਡ ਦੇ ਮੁਹਤਬਰ ਹਾਜ਼ਰ ਸਨ।
Punjab Post Daily Online Newspaper & Print Media