ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਮਨੁੱਖੀ ਅਧਿਕਾਰ ਦਿਵਸ ‘ਤੇ ਇਕ ਖ਼ਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ । 1948 ਈ: ਵਿੱਚ ਇਸ ਦਿਨ ਸੰਯੁਕਤ ਰਾਸ਼ਟਰ ਨੇ ਜਨਰਲ ਅਸੈਂਬਲੀ ਵਿਚ ਪੂਰੇ ਸੰਸਾਰ ਵਿੱਚ ਇਸ ਨੂੰ ਮਾਨਵ ਅਧਿਕਾਰ ਦਿਵਸ ਘੋਸ਼ਿਤ ਕੀਤਾ।ਇਹ ਦਿਨ ਸੰਸਾਰ ਦੇ ਕਮਜ਼ੋਰ ਲੋਕਾਂ ਦੇ ਸ਼ਰੀਰਕ, ਸਮਾਜਿਕ, ਸੰਸਕ੍ਰਿਤਕ ਅਤੇ ਅਧਿਆਤਮਿਕ ਸੁਧਾਰ ਭਲਾਈ ਲਈ ਮਨਾਇਆ ਜਾਂਦਾ ਹੈ ।ਵਿਦਿਆਰਥੀਆਂ ਨੇ ਇਕ ਲਘੂ ਨਾਟਕ ਪੇਸ਼ ਕੀਤਾ ਜਿਸ ਵਿੱਚ ਦਿਖਾਇਆ ਗਿਆ ਕਿ ਗਰੀਬ ਲੋਕ ਆਪਣੇ ਮੂਲ ਅਧਿਕਾਰਾਂ ਲਈ ਜਾਗ੍ਰਿਤ ਨਹੀਂ ਹਨ ਅਤੇ ਕਿਸ ਪ੍ਰਕਾਰ ਸ਼ਕਤੀਸ਼ਾਲੀ ਲੋਕ ਆਪਣੇ ਮਤਲਬੀ ਉਦੇਸ਼ਾਂ ਲਈ ਉਨ੍ਹਾਂ ਨੂੰ ਦਬਾ ਰਹੇ ਹਨ । ਵਿਦਿਆਰਥੀਆਂ ਨੇ ਆਪਣੀ ਪ੍ਰਭਾਵਸ਼ਾਲੀ ਪੇਸ਼ਕਾਰੀ ਨਾਲ ਉਨ੍ਹਾਂ ਲੋਕਾਂ ਨੂੰ ਬੜਾ ਸਪੱਸ਼ਟ ਵਿਚਾਰ ਦਿੱਤਾ ਕਿ ਉਹਨਾਂ ਦੇ ਅਧਿਕਾਰ ਮਾਨਵਤਾ ਨੂੰ ਇਕ ਚੁਣੌਤੀ ਹੈ । ਅੰਤ ਵਿੱਚ ਵਿਦਿਆਰਥੀਆਂ ਨੇ ਅਧਿਕਾਰਾਂ ਦੇ ਸਮਰਥਨ ਨਾਲ ਅਤੇ ਸਿੱਖਿਆ ਦੇ ਮਾਧਿਅਮ ਨਾਲ ਇਸ ਵਿੱਚ ਜਾਗਰੂਕਤਾ ਫੈਲਾਉਣ ਦੀ ਸਹੁੰ ਚੁੱਕੀ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਕੁਮਾਰ ਜੀ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਅਧਿਕਾਰਾਂ ਦੇ ਨਾਲਸ਼ਨਾਲ ਆਪਣੇ ਫ਼ਰਜ਼ ਦੇ ਪ੍ਰਤੀ ਜਾਗ੍ਰਿਤ ਹੋਣ ਅਤੇ ਇਕ ਚੰਗੇ ਨਾਗਰਿਕ ਬਣਨ ।
ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਸੰਸਾਰ ਵਿੱਚ ਇਸ ਬਦਲਾਵ ਲਈ ਯਤਨ ਕਰਨ । ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿੱਖਿਆ ਅਤੇ ਗਿਆਨ ਉਹ ਸ਼ਕਤੀ ਹੈ ਜੋ ਮਨੁੱਖ ਨੂੰ ਗੁਲਾਮ ਬਣਨ ਤੋਂ ਰੋਕ ਸਕਦੀ ਹੈ । ਉਨ੍ਹਾਂ ਨੇ ਇਹ ਵੀ ਕਿਹਾ ਕਿ ਆਪਣੇ ਅਧਿਕਾਰਾਂ ਲਈ ਜਾਗ੍ਰਿਤ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਸਹੀ ਢੰਗ ਨਾਲ ਪ੍ਰਯੋਗ ਕਰਨਾ ਚਾਹੀਦਾ ਹੈ ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media