Monday, July 8, 2024

ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-2015, ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਸਬੰਧੀ ਮੀਟਿੰਗ

PPN1012201513

PPN1012201514

ਪਠਾਨਕੋਟ, 10 ਦਸੰਬਰ (ਪ.ਪ)- ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-2015 ਜੋ 13 ਦਸੰਬਰ ਨੂੰ ਹੋ ਰਿਹਾ ਹੈ, ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਸਥਾਨਿਕ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁਪਰਵਾਈਜ਼ਰੀ ਸਟਾਫ਼ ਦੀ ਇੱਕ ਵਿਸ਼ੇਸ਼ ਮੀਟਿੰਗ ਸ਼੍ਰੀ ਸਤੀਸ਼ ਕੁਮਾਰ ਵਸਿਸ਼ਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ), ਸ਼੍ਰੀ ਸੁਤੰਤਰ ਕੁਮਾਰ ਜ਼ਿਲ੍ਹਾ ਸਾਇੰਸ ਸੁਪਰਵਾਇਜਰ, ਸ਼੍ਰੀ ਜੋਗਿੰਦਰ ਸਿੰਘ ਕੋਆਡੀਨੇਟਰ ਆਈ.ਸੀ.ਟੀ. ਅਤੇ ਸੁਪਰਵਾਇਜਰੀ ਸਟਾਫ਼ ਹਾਜ਼ਰ ਸੀ।
ਸ਼੍ਰੀ ਵਸਿਸ਼ਟ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਪਰਵਾਇਜਰੀ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਨਿਯਮਾਂ ਅਨੁਸਾਰ ਅਤੇ ਇਮਾਨਦਾਰੀ ਨਾਲ ਕਰਨ। ਉਨ੍ਹਾਂ ਸਾਫ਼ ਕਿਹਾ ਕਿ ਜੇਕਰ ਇਸ ਪ੍ਰੀਖਿਆ ਦੌਰਾਨ ਕੋਈ ਪ੍ਰੀਖਿਆਰਥੀ ਨਕਲ ਮਾਰਦਾ ਜਾਂ ਪ੍ਰੀਖਿਆ ਅਮਲਾ ਨਕਲ ਕਰਵਾਉਂਦਾ ਫੜਿਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਲੈਣ ਲਈ ਜ਼ਿਲ੍ਹੇ ਅੰਦਰ 15 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਜਿਨ੍ਹਾਂ ਵਿੱਚ 6056 ਉਮੀਦਵਾਰ ਅਪੀਅਰ ਹੋਣਗੇ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਦੇ ਬਾਹਰ ਪੁਲੀਸ ਸੁਰੱਖਿਆ ਦੇ ਸਖ਼ਤ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਵੇਰ ਦੇ ਸੈਸ਼ਨ ਵਿੱਚ ਸਵੇਰੇ 10:30 ਵਜੇ ਤੋਂ ਦੁਪਹਿਰ 01:00 ਵਜੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪੜ੍ਹਾਉਣ ਵਾਲੇ ਉਮੀਦਵਾਰਾਂ ਦਾ ਟੈਸਟ ਹੋਵੇਗਾ ਅਤੇ ਦੂਜੇ ਸੈਸ਼ਨ ਵਿੱਚ ਬਾਅਦ ਦੁਪਹਿਰ 02:30 ਵਜੇ ਤੋਂ ਸ਼ਾਮ 05:00 ਵਜੇ ਛੇਵੀਂ ਤੋਂ ਅੱਠਵੀਂ ਸ਼੍ਰੇਣੀ ਨੂੰ ਪੜ੍ਹਾਉਣ ਵਾਲੇ ਉਮੀਦਵਾਰਾਂ ਦਾ ਟੈਸਟ ਹੋਵੇਗਾ।
ਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਨੇ ਦੱਸਿਆ ਕਿ ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਅਤੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ 165 ਸੁਪਰਵਾਇਜਰ, 15 ਸੁਪਰਡੰਟ, 30 ਡਿਪਟੀ ਸੁਪਰਡੰਟ ਅਤੇ 15 ਸੈਂਟਰ ਕੰਟਰੋਲਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰੀਖਿਆ ਦੌਰਾਨ ਕਿਸੇ ਵੀ ਕਿਸਮ ਦੀ ਢਿੱਲ ਮੱਠ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰੀਖਿਆਰਥੀ ਅਤੇ ਸਟਾਫ਼ ਦਾ ਮੈਂਬਰ ਪ੍ਰੀਖਿਆ ਕੇਂਦਰ ਵਿੱਚ ਪੈਨ, ਘੜੀ, ਮੋਬਾਇਲ ਫੋਨ, ਕੈਲਕੂਲੇਟਰ ਅਤੇ ਪਰਸ ਆਪਣੇ ਨਾਲ ਨਹੀਂ ਲੈ ਕੇ ਆਵੇਗਾ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply