Monday, July 8, 2024

12 ਦਸੰਬਰ ਦੀ ‘ਰਾਸ਼ਟਰੀ ਲੋਕ ਅਦਾਲਤ’ ਮੌਕੇ 5 ਬੈਂਚ ਸਥਾਪਿਤ ਕੀਤੇ ਜਾਣਗੇ

B.S. Sandhu Session Judgeਪਠਾਨਕੋਟ, 10 ਦਸੰਬਰ (ਪ.ਪ)- ਸਥਾਨਕ ਕੋਰਟ ਕੰਪਲੈਕਸ ਮਲਿਕਪੁਰ ਵਿਖੇ ਜ਼ਿਲ੍ਹੇ ਅੰਦਰ 12 ਦਸੰਬਰ ਨੂੰ ਲਗਾਈ ਜਾ ਰਹੀ ‘ਰਾਸ਼ਟਰੀ ਲੋਕ ਅਦਾਲਤ’ ਮੌਕੇ 5 ਬੈਂਚ ਸਥਾਪਿਤ ਕੀਤੇ ਜਾਣਗੇ। ਇਹ ਜਾਣਕਾਰੀ ਸ਼. ਬੀ.ਐਸ. ਸੰਧੂ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਦਿੰਦਿਆ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਲੋਕਾਂ ਦੇ ਵੱਖ ਵੱਖ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦਾ ਆਪਸੀ ਰਾਜੀਨਾਮੇ ਰਾਹੀਂ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਜਲਦੀ ਨਿਆਂ ਦੇਣਾ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਲੋਕ ਅਦਾਲਤਾਂ ਵਿੱਚ ਜਿੱਥੇ ਲੋਕਾਂ ਨੂੰ ਜਲਦੀ ਨਿਆਂ ਮਿਲਦਾ ਹੈ, ਉੱਥੇ ਲੋਕਾਂ ਦੇ ਸਮੇਂ ਤੇ ਪੈਸੇ ਦੀ ਬਚੱਤ ਵੀ ਹੁੰਦੀ ਹੈ ਅਤੇ ਦੋਹਾਂ ਧਿਰਾਂ ਵਿੱਚ ਆਪਸੀ ਭਾਈਚਾਰਾ ਮਜ਼ਬੂਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਹੋਏ ਫੈਸਲਿਆਂ ਦੀ ਅੱਗੇ ਕਿਸੇ ਵੀ ਉੱਚ ਨਿਆਲੇ ਵਿੱਚ ਕੋਈ ਅਪੀਲ ਨਹੀਂ ਹੁੰਦੀ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply