ਅੰਮ੍ਰਿਤਸਰ, 11 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਇਨ ਵਿਜ਼ੁਅਲ ਐਂਡ ਪਰਫਾਰਮਿੰਗ ਆਰਟਸ ਸ਼ੁਰੂ ਹੋ ਗਿਆ। ਇਸ ਪ੍ਰੋਗਰਾਮ ਵਿਚ ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ੪੪ ਅਧਿਆਪਕ ਭਾਗ ਲੈ ਰਹੇ ਹਨ। ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਇਸ ਮੌਕੇ ਮੁੱਖ ਮਹਿਮਾਨ ਸਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ ਯੂਥ ਵੈਲਫੇਅਰ, ਪ੍ਰੋ. ਸਤੀਸ਼ ਵਰਮਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸੰਗੀਤ ਵਿਭਾਗ ਦੇ ਮੁਖੀ, ਡਾ. ਗੁਰਪ੍ਰੀਤ ਕੌਰ ਨੇ ਕੋਰਸ ਬਾਰੇ ਜਾਣਕਾਰੀ ਦਿੱਤੀ। ਕੇਂਦਰ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਅਤੇ ਕੇਂਦਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡਾ. ਮੋਹਨ ਕੁਮਾਰ ਡਿਪਟੀ ਡਾਇਰੈਕਟਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਪ੍ਰੋ. ਬਰਾੜ ਨੇ ਇਸ ਮੌਕੇ ਕਿਹਾ ਕਿ ਕਲਾਕਾਰ ਵਿਸ਼ਵ ਸ਼ਾਂਤੀ ਵਾਸਤੇ ਸਹਿਨਸ਼ੀਲਤਾ, ਆਪਸੀ ਭਾਈਚਾਰੇ ਅਤੇ ਮਿਲਵਰਤਨ ਦਾ ਸੰਦੇਸ਼ ਦੇਣ। ਉਨ੍ਹਾਂ ਕਿਹਾ ਕਿ ਕਲਾਕਾਰੀ ਪੁਰਾਤਨ ਮਨੁੱਖੀ ਸੰਦ ਹੈ ਜਿਸਨੇ ਵਿਗਿਆਨ ਤੇ ਤਕਨਾਲੋਜੀ ਦੇ ਯੂਗ ਵਿਚ ਆਪਣੀ ਹੋਰ ਵਿਲੱਖਣ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਇਕ ਕਲਾਕਾਰ ਵੱਲੋਂ ਦਿੱਤੇ ਗਏ ਸੰਦੇਸ਼ ਨੂੰ ਸਾਡਾ ਸਮਾਜ ਜਲਦੀ ਕਬੂਲਦਾ ਹੈ ਅਤੇ ਉਹ ਸੰਦੇਸ਼ ਮਨਾਂ ਦੇ ਡੂੰਘਾ ਅਸਰ ਕਰਦਾ ਹੈ। ਉਨ੍ਹਾਂ ਕਿਹਾ ਕਿ ਵਿਗਿਆਨ ਅਤੇ ਕਲਾ ਮਨੁੱਖ ਸਭਿਅਤਾ ਦੇ ਅੰਗ ਹਨ ਅਤੇ ਇਨ੍ਹਾਂ ਦੀ ਵਰਤੋਂ ਵਿਸ਼ਵ ਸ਼ਾਂਤੀ ਲਈ ਕੀਤੀ ਜਾਣੀ ਚਾਹੀਦੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media