ਅੰਮ੍ਰਿਤਸਰ, 14 ਦਸੰਬਰ (ਗੁਰਪ੍ਰੀਤ ਸਿੰਘ)- ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿਚ ਡੁਬਈ ਦੇ ਗੁਰਦੁਆਰਾ ਸਾਹਿਬ ਅਵੀਰ ਵਿਖੇ ਪੰਥ ਪ੍ਰਵਾਨਤ ਸਿੱਖ ਰਹਿਤ ਮਰਯਾਦਾ ਵਿਚ ਅੰਕਿਤ ਕੀਤੀ ਅਰਦਾਸ ਦੇ ਮੂਲ ਰੂਪ ਨੂੰ ਬਦਲ ਕੇ ਕੀਤੀ ਅਰਦਾਸ ਨਾਲ ਸਿੱਖ ਸੰਗਤਾਂ ਵਿਚ ਉਠੇ ਰੋਸ ਕਾਰਨ ਇਸ ਗੰਭੀਰ ਮਾਮਲੇ ਨੂੰ ਵਿਚਾਰਿਆ ਗਿਆ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਵਲੋਂ ਈਮੇਲ ਰਾਹੀਂ ਭੇਜਿਆ ਗਿਆ ਆਪਣਾ ਸਪੱਸ਼ਟੀਕਰਨ ਅਤੇ ਮੁਆਫੀਨਾਮੇ ਪੁਰ ਸਿੱਖ ਬੁਧੀਜੀਵੀ ਵਿਦਵਾਨਾਂ ਦੇ ਵਿਚਾਰ ਲਏ ਗਏ ਹਨ।ਇਸ ਸਬੰਧੀ ਭਵਿੱਖ ਵਿਚ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕਰਕੇ ਫੈਸਲਾ ਲਿਆ ਜਾਵੇਗਾ।
ਭਾਈ ਬਲਬੀਰ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੇਸ ਸਬੰਧੀ ਪੰਜ ਸਿੰਘ ਸਾਹਿਬਾਨਾਂ ਵਲੋਂ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ।ਜਿਸ ਵਿਚ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼੍ਰੋ: ਗੁ: ਪ੍ਰ: ਕਮੇਟੀ) ਸ੍ਰੀ ਅੰਮ੍ਰਿਤਸਰ ਸ਼ਾਮਲ ਹਨ।ਇਹਨਾਂ ਵਲੋਂ ਦਿੱਤੀ ਰੀਪੋਰਟ ਦੇ ਅਧਾਰਪੁਰ ਹੀ ਅਗਲੇਰੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਫੈਸਲਾ ਕੀਤਾ ਜਾਵੇਗਾ। ਅਮਰੀਕਾ, ਇੰਗਲੈਂਡ ਅਤੇ ਹੋਰ ਪੱਛਮੀਂ ਦੇਸ਼ਾ ਵਿਚ ਗੁਰਦੁਆਰਿਆਂ ਅਤੇ ਸਿੱਖਾਂ ਉੱਤੇ ਹੋ ਰਹੇ ਨਸਲੀ ਹਮਲਿਆਂ ਦੇ ਸਬੰਧ ਵਿਚ ਉਹਨਾਂ ਦੇਸ਼ਾਂ ਵਿਚ ਸੰਵਿਧਾਨਿਕ ਤੌਰ ਤੇ ਚੁਣੇ ਗਏ ਸਿੱਖ ਪ੍ਰਤੀਨਿਧ ਉਥੋਂ ਦੀਆਂ ਸਰਕਾਰਾਂ ਨੂੰ ਸਿੱਖ ਕੌਮ ਦੀ ਧਾਰਮਿਕ ਤੌਰ ਤੇ ਵੱਖਰੀ ਪਹਿਚਾਣ ਸਬੰਧੀ ਜਾਣੂ ਕਰਵਾਉਣ। ਸਿੱਖ ਸੰਸਥਾਂਵਾ ਅਤੇ ਹੋਰ ਜਾਗਰੂਕ ਸਿੱਖ ਆਪਣੀ ਵੱਖਰੀ ਪਹਿਚਾਣ ਸਬੰਧੀ ਵੀ ਉਥੋਂ ਦੇ ਲੋਕਾਂ ਨੂੰ ਜਾਣਕਾਰੀ ਦੇਣ।
ਪ੍ਰਧਾਨ ਸ਼੍ਰੋ: ਗੁ: ਪ੍ਰ: ਕਮੇਟੀ, ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਬਾਬਾ ਸੁਰਿੰਦਰ ਸਿੰਘ, ਭਾਈ ਬਲਦੇਵ ਸਿੰਘ ਮੁੱਖੀ ਅਖੰਡ ਕੀਰਤਨੀ ਜਥਾ, ਬਾਬਾ ਮੇਜਰ ਸਿੰਘ ਹਰੀਆਵੇਲਾਂ ਵਲੋਂ, ਬਾਬਾ ਹਰਨਾਮ ਸਿੰਘ ਜੀ ਖਾਲਸਾ ਦਮਦਮੀ ਟਕਸਾਲ ਵਲੋਂ ਬਾਬਾ ਬਲਵਿੰਦਰ ਸਿੰਘ, ਬਾਬਾ ਘਾਲਾ ਸਿੰਘ ਨਾਨਕਸਰ ਸੰਪਰਦਾ ਵਲੋਂ, ਪ੍ਰਿ: ਰਾਮ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ, ਹਰਜੀਤ ਸਿੰਘ ਖਾਲਸਾ, ਗੁਰਚਰਨ ਸਿੰਘ, ਚੀਫ ਖਾਲਸਾ ਦੀਵਾਨ ਵਲੋਂ ਪ੍ਰੀਤਮ ਸਿੰਘ ਸੇਠੀ, ਸ੍ਰ: ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ: ਗੁਰਨਾਮ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪ੍ਰੋਫੈਸਰ ਇੰਦਰਜੀਤ ਸਿੰਘ ਗੋਗੋਆਣੀ ਖਾਲਸਾ ਕਾਲਜ, ਭਾਈ ਜੋਗਿੰਦਰ ਸਿੰਘ ਅਜ਼ਾਦ, ਵਿਸ਼ਵ ਸਿੱਖ ਪ੍ਰਚਾਰਕ ਸੰਸਥਾ, ਸ੍ਰ: ਵਰਿਆਮ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ, ਭਾਈ ਸਤਨਾਮ ਸਿੰਘ ਮਿਸ਼ਨਰੀ ਕਾਲਜ, ਬਾਬਾ ਸੁਖਦੇਵ ਸਿੰਘ ਬੁੰਚੋ ਮੰਡੀ ਵਲੋਂ ਇਕ ਨੁਮਾਇੰਦਾ ਭੇਜਿਆ ਗਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					