Thursday, April 30, 2026

 ਸ੍ਰੀ ਗੋਇੰਦਵਾਲ ਦੀ ਸਦਭਾਵਨਾ ਰੈਲੀ ਲਈ ਵੱਡਾ ਜੱਥਾ ਹੋਇਆ ਰਵਾਨਾ

PPN1412201518

ਅੰਮ੍ਰਿਤਸਰ, 14 ਦਸੰਬਰ (ਜਗਦੀਪ ਸਿੰਘ ਸੱਗੂ) ਸ਼੍ਰੋਮਣੀ ਅਕਾਲੀ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਗੋਇੰਦਵਾਲ ਸਾਹਿਬ ਦੀ ਪਵਿੱਤਰ ਧਰਤੀ ‘ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਕਰਵਾਈ ਜਾ ਰਹੀ ਸਦਭਾਵਨਾ ਰੈਲੀ ਵਿੱਚ ਭਾਗ ਲੈਣ ਲਈ ਸੀਨੀਅਰ ਅਕਾਲੀ ਆਗੂ ਸ੍ਰ. ਨਵਦੀਪ ਸਿੰਘ ਗੋਲਡੀ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਦਾ ਵਿਸ਼ਾਲ ਜੱਥਾ ਰਵਾਨਾ ਹੋਇਆ।ਇਸ ਮੌਕੇ ਸ੍ਰੀ ਗੋਲਡੀ ਨੇ ਕਿਹਾ ਕਿ ਪੰਜਾਬ ‘ਚ ਪਿਛਲੇ ਦਿਨੀਂ ਹੋਈਆਂ ਵਿਸ਼ਾਲ ਰੈਲੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੇ ਨਾਲ ਹਨ ।ਇਸ ਮੌਕੇ ਤੇ ਪਲਵਿੰਦਰ ਸਿੰਘ, ਕਰਨਜੀਤ ਸਿੰਘ, ਹਰਪ੍ਰੀਤ ਗਿੱਲ, ਜਗੀਰ ਸਿੰਘ, ਦਲਬੀਰ ਸਿੰਘ, ਸੰਜੇ ਰਾਵਤ, ਤਸਬੀਰ ਸਿੰਘ ਭੁੱਲਰ, ਗੁਰਪ੍ਰੀਤ ਚੱਬਾ, ਅਮਨਦੀਪ ਸਿੰਘ, ਰਜਿੰਦਰ ਸਿੰਘ ਭੁੱਲਰ, ਜਸਬੀਰ ਸਿੰਘ ਖਾਲਸਾ, ਮਨਜੀਤ ਸਿੰਘ ਕਾਲੇਕੇ, ਸਤਿੰਦਰ ਸਿੰਘ ਵਿਰਦੀ, ਜਸਪ੍ਰੀਤ ਸਿੰਘ ਜੱਸਾ, ਕੁਲਦੀਪ ਸਿੰਘ ਲਾਡੀ, ਹਰਸ਼ਪ੍ਰੀਤ ਸਿੰਘ ਸੰਧੂ, ਹਰਜਿੰਦਰ ਸਿੰਘ, ਰਣਜੀਤ ਸਿੰਘ, ਕੁਲਵੰਤ ਸਿੰਘ, ਸੁਖਪਾਲ ਸਿੰਘ, ਬਲਦੇਵ ਸਿੰਘ, ਸੌਰਵ ਕਪੂਰ, ਰਜਿੰਦਰ ਸਿੰਘ ਜੱਗੂ, ਮਨੀਸ਼ ਖੋਸਲਾ, ਗੌਤਮ ਭੱਟੀ, ਸਵਰਨ ਸਿੰਘ, ਬੁੱਕਣ ਸਿੰਘ, ਮਨਦੀਪ ਸਿੰਘ, ਲਵਪ੍ਰੀਤ ਸਿੰਘ, ਪਰਮਿੰਦਰ ਸਿੰਘ, ਉਂਕਾਰ ਸਿੰਘ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ, ਉਮਾਸ਼ੰਕਰ, ਕਸ਼ਮੀਰ ਸਿੰਘ, ਸੰਦੀਪ ਸਿੰਘ, ਅਰਵਿੰਦਰ ਸਿੰਘ ਗੈਰੀ, ਸੁਰਜੀਤ ਸਿੰਘ, ਗੁਰਸੇਵਕ ਸਿੰਘ ਸਮੇਤ ਵੱਡੀ ਗਿਣਤੀ ‘ਚ ਅਕਾਲੀ ਵਰਕਰ ਮੌਜੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply