Tuesday, March 24, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੂਰਬ ਮੌਕੇ ਵਿਸ਼ੇਸ਼ ਭਾਸ਼ਣ

PPN1512201508

ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ)- ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੂਰਬ ਦੇ ਸੰਬੰਧ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਵਿਦਿਆਰਥੀਆਂ ਲਈ ਇਕ ਭਾਸ਼ਣ ਦਾ ਆਯੋਜਨ ਕੀਤਾ ਗਿਆ। ਡਾ. ਹਰਮਹਿੰਦਰ ਸਿੰਘ ਬੇਦੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਹਿੰਦੀ ਵਿਭਾਗ ਦੇ ਮੁਖੀ ਹਨ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਨ।ਮੁੱਖ ਮਹਿਮਾਨ ਦੇ ਨਿੱਘੇ ਸਵਾਗਤ ਉਪਰੰਤ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਡਾ. ਹਰਮਹਿੰਦਰ ਸਿੰਘ ਬੇਦੀ ਇਕ ਪ੍ਰਸਿੱਧ ਵਿਦਵਾਨ ਅਤੇ ਆਰਿਆ ਸਮਾਜੀ ਹੋਏ ਹਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਬਲੀਦਾਨ ਅਤੇ ਮਨੁੱਖਤਾ ਲਈ ਦਿੱਤੀ ਕੁਰਬਾਨੀ ਬਾਰੇ ਦੱਸਿਆ । ਉਨ੍ਹਾਂ ਨੇ ਗੁਰੂ ਸਾਹਿਬ ਬਾਰੇ ਖ਼ਾਸ ਅਤੇ ਪ੍ਰੇਰਨਾਦਾਇਕ ਘਟਨਾਵਾਂ ਬਾਰੇ ਜਾਣਕਾਰੀ ਦਿੱਤੀ। ਮੁਸਲਮਾਨ ਬਾਦਸ਼ਾਹ ਔਰੰਗਜ਼ੇਬ ਨੇ ਕਸ਼ਮੀਰੀ ਪੰਡਿਤਾਂ ਨੂੰ ਜਦੋਂ ਧਮਕਾਇਆ ਸੀ ਤਾਂ 1675 ਈ: ਵਿੱਚ ਉਹ ਆਪਣੀ ਫ਼ਰਿਆਦ ਲੈ ਕੇ ਗੁਰੂ ਸਾਹਿਬ ਕੋਲ ਆਏ ਸਨ ਕਿ ਉਹ ਉਨ੍ਹਾਂ ਦੀ ਜਾਨ ਦੀ ਰੱਖਿਆ ਕਰਨ। ਗੁਰੂ ਜੀ ਨੇ ਉਸ ਸਮੇਂ ਉਹਨਾਂ ਲੋਕਾਂ ਦੀ ਜਾਨ ਬਚਾਉਣ ਲਈ ਆਪਣੀ ਜਾਨ ਦੀ ਬਾਜ਼ੀ ਲਾ ਦਿੱਤੀ ਸੀ। ਉਨ੍ਹਾਂ ਨੇ ਪੰਡਿਤਾਂ ਨੂੰ ਕਿਹਾ ਕਿ ਉਹ ਔਰੰਗਜ਼ੇਬ ਨੂੰ ਜਾ ਕੇ ਕਹਿ ਦੇਣ ਕਿ ਜੇ ਉਹ ਗੁਰੂ ਤੇਗ ਬਹਾਦਰ ਨੂੰ ਇਸਲਾਮ ਧਰਮ ਅਪਨਾਉਣ ਲਈ ਰਾਜ਼ੀ ਕਰ ਲਵੇਗਾ ਤਾਂ ਉਹ ਵੀ ਸਾਰੇ ਆਪਣਾ ਧਰਮ ਬਦਲ ਲੈਣਗੇ। ਔਰੰਗਜ਼ੇਬ ਦੇ ਹੁਕਮ ਅਨੁਸਾਰ ਗੁਰੂ ਜੀ ਨੂੰ ਬੁਲਾਇਆ ਗਿਆ ਤੇ ਜਦੋਂ ਉਨ੍ਹਾਂ ਨੇ ਇਸਲਾਮ ਧਰਮ ਨੂੰ ਕਬੂਲ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਤੇ ਜ਼ੁਲਮ ਕੀਤੇ ਗਏ ਅਤੇ ਦਿੱਲੀ ਵਿੱਚ ਚਾਂਦਨੀ ਚੌਂਕ ਵਿਖੇ ਉਨ੍ਹਾਂ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ ਗਿਆ।
ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਜ਼ਿੰਦਗੀ ਤੋਂ ਪ੍ਰੇਰਨਾ ਲੈਣ ਬਾਰੇ ਪ੍ਰੇਰਿਤ ਕੀਤਾ ਜਿੰਨ੍ਹਾਂ ਨੇ ਆਪਣੀ ਜ਼ਿੰਕੁਰਬਾਨ ਕਰ ਦਿੱਤੀ ਪਰ ਆਪਣੇ ਅਸੂਲਾਂ ਤੋਂ ਪਿੱਛੇ ਨਹੀਂ ਹਟੇ। ਉਨ੍ਹਾਂ ਦੀ ਅਦੁੱਤੀ ਸ਼ਹਾਦਤ ਕਰ ਕੇ ਹੀ ਉਨ੍ਹਾਂ ਨੂੰ ਂਹਿੰਦ ਦੀ ਚਾਦਰਂ ਕਿਹਾ ਗਿਆ ਹੈ ਕਿਉਂਕਿ ਉਨ੍ਹਾਂ ਨੇ ਮਨੁੱਖੀ ਅਧਿਕਾਰਾਂ ਅਤੇ ਮਨੁੱਖਤਾ ਧਰਮ ਦੀ ਰੱਖਿਆ ਕੀਤੀ।ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਵਿੱਚ ਗੁਰੂ ਸਾਹਿਬ ਵਾਂਗ ਨੈਤਿਕਤਾ ਵਾਲੀ ਜ਼ਿੰਦਗੀ ਦੀ ਬਹੁਤ ਲੋੜ ਸੀ ਜਿੰਨ੍ਹਾਂ ਨੇ ਅਸਲੀ ਅਰਥਾਂ ਵਿੱਚ ਆਪਣੀ ਜ਼ਿੰਦਗੀ ਨੂੰ ਠੀਕ ਕੰਮ ਲਈ ਲੇਖੇ ਲਾਇਆ ਸੀ। ਉਨ੍ਹਾਂ ਨੇ ਕਿਹਾ ਕਿ ਸਾਰੇ ਸੰਤਾਂ ਤੇ ਗੁਰੂਆਂ ਨੇ ਹਮੇਸ਼ਾਂ ਨਿਯਮਾਂ ਦੇ ਰਸਤੇ ਨੂੰ ਅਪਨਾਇਆ ਹੈ ਤੇ ਕਦੇ ਵੀ ਕਿਸੇ ਨਾਲ ਕਿਸੇ ਵੀ ਗਲਤ ਗੱਲ ਤੋਂ ਨਾ ਡਰਨ ਦਾ ਪ੍ਰਚਾਰ ਕੀਤਾ ਅਤੇ ਕਿਸੇ ਵੀ ਜ਼ੁਲਮ ਦੇ ਅੱਗੇ ਡੱਟ ਕੇ ਖੜ੍ਹੇ ਹੋਣ ਲਈ ਕਿਹਾ ਹੈ। ਅੰਤ ਵਿੱਚ ਉਨ੍ਹਾਂ ਨੇ ਦੂਜਿਆ ਪ੍ਰਤੀ ਵਫ਼ਾਦਾਰੀ ਨਾਲ ਮਨੁੱਖਤਾ ਦੀ ਸੇਵਾ ਕਰਨ ਦੀ ਸਲਾਹ ਦਿੱਤੀ।
ਸ਼੍ਰੀਮਤੀ ਰੇਮਨ ਸ਼ਰਮਾ ਸੁਪਰਵਾਈਜ਼ਰ ਨੇ ਡਾਕਟਰ ਹਰਮਹਿੰਦਰ ਸਿੰਘ ਬੇਦੀ ਦਾ ਧੰਨਵਾਦ ਕੀਤਾ।ਉਨ੍ਹਾਂ ਨੇ ਕਿਹਾ ਕਿ ਗੁਰੂਆਂ ਅਤੇ ਮਹਾਂਪੁਰਖਾਂ ਦੀ ਜ਼ਿੰਦਗੀ ਨਵੀਂ ਪੀੜ੍ਹੀ ਲਈ ਹਮੇਸ਼ਾਂ ਹੀ ਚਾਨਣ ਮੁਨਾਰੇ ਵਾਂਗ ਰਹੇਗੀ। ਨਵੀਂ ਪ੍ਰੀੜ੍ਹੀ ਨੁੂੰ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਕੀਤੇ ਕੰਮਾਂ ਤੋਂ ਬਹੁਤ ਕੁਝ ਸਿੱਖਣ ਦੀ ਲੋੜ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਸਾਨੂੰ ਗੁਰੂਆਂ ਦੁਆਰਾ ਦੱਸੇ ਮਾਰਗ ਤੇ ਚਲਣਾ ਚਾਹੀਦਾ ਹੈ ਅਤੇ ਧਾਰਮਿਕ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਗੱਲਾਂ ਨੂੰ ਅਪਨਾਉਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਇਹ ਇਕ ਅਦੁੱਤੀ ਸ਼ਹਾਦਤ ਸੀ ਜਿੰਨ੍ਹਾਂ ਨੇ ਹਿੰਦੂ ਧਰਮ ਨੂੰ ਬਚਾਉਣ ਲਈ ਆਪਣਾ ਆਪਾ ਵਾਰਿਆ ਸੀ । ਉਨ੍ਹਾਂ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਸੀ ਕਿ ਸਾਰੇ ਧਰਮਾਂ ਨੂੰ ਆਪਣੀ ਮਰਜ਼ੀ ਦੇ ਧਰਮ ਨੂੰ ਮੰਨਣ ਦੀ ਅਜ਼ਾਦੀ ਹੋਣੀ ਚਾਹੀਦੀ ਹੈ।ਮੁੱਖ ਮਹਿਮਾਨ ਦਾ ਧੰਨਵਾਦ ਕਰਦੇ ਹੋਏ ਸਕੂਲ ਦੇ ਪੰਜਾਬੀ ਵਿਭਾਗ, ਸ਼੍ਰੀਮਤੀ ਰੇਮਨ ਸ਼ਰਮਾ ਅਤੇ ਡਾ. ਨੀਰਾ ਸ਼ਰਮਾ ਸਨਮਾਨ ਚਿੰਨ੍ਹ ਵੀ ਦਿੱਤਾ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply