Monday, June 29, 2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ

PPN1512201517

ਅੰਮ੍ਰਿਤਸਰ, 15 ਦਸੰਬਰ (ਗੁਰਪ੍ਰੀਤ ਸਿੰਘ)- ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਵਿਚਾਰਧਾਰਾ ਤੇ ਅਮਲੀ ਵਰਤਾਰੇ ਨੂੰ ਸਿਖਰ ਤੇ ਪਹੁੰਚਾਇਆ। ਆਪ ਨੇ ਤਿਲਕ ਜੰਝੂ ਦੀ ਰਾਖੀ ਖਾਤਰ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ਼ਹਾਦਤ ਦੇ ਕੇ ਸਿੱਖ ਇਤਿਹਾਸ ਤੇ ਸੱਭਿਆਚਾਰ, ਸਿਧਾਂਤ ਅਤੇ ਪਰੰਪਰਾ ਦੀ ਇਕ ਨਿਵੇਕਲੀ ਮਿਸਾਲ ਕਾਇਮ ਕੀਤੀ ਅਤੇ ਅਨਿਆਂ ਵਿਰੁੱਧ ਸੰਘਰਸ਼ ਦਾ ਐਲਾਨ ਕੀਤਾ।ਅੱਜ ਉਸ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ-ਪੁਰਬ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।ਉਨ੍ਹਾਂ ਨਾਲ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਮੌਜੂਦ ਸਨ।ਨਗਰ ਕੀਰਤਨ ਵਿੱਚ ਸ਼ਹਿਰ ਦੀਆਂ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਗੱਤਕਾ ਪਾਰਟੀਆਂ, ਸਕੂਲੀ ਬੈਂਡ, ਵੱਖ-ਵੱਖ ਸਕੂਲਾਂਫ਼ਕਾਲਜਾਂ ਦੇ ਬੱਚੇ, ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਪੈਦਲ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਹ ਨਗਰ ਕੀਰਤਨ ਗੁਰੂ ਰਾਮਦਾਸ ਤੋਂ ਚੌਂਕ ਪ੍ਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੌਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਤੋਂ ਗੁਰੂ ਬਜ਼ਾਰ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।
ਇਸ ਮੌਕੇ ਸ੍ਰ. ਹਰਜਾਪ ਸਿੰਘ ਸੁਲਤਾਨਵਿੰਡ ਤੇ ਸ. ਬਿਕਰਮ ਸਿੰਘ ਕੋਟਲਾ ਮੈਂਬਰ ਸ਼ੋ੍ਰਮਣੀ ਕਮੇਟੀ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਪ੍ਰਤਾਪ ਸਿੰਘ ਐਡੀ: ਸਕੱਤਰ, ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਸਿਮਰਜੀਤ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸੁਖਰਾਜ ਸਿੰਘ ਤੇ ਸ. ਬਘੇਲ ਸਿੰਘ ਵਧੀਕ ਮੈਨੇਜਰ, ਸ. ਹਰਜਿੰਦਰ ਸਿੰਘ ਤੇ ਸ. ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਫ਼ਸੁਪ੍ਰਿੰਟੈਂਡੈਂਟ, ਸ.ਇੰਦਰਮੋਹਣ ਸਿੰਘ ‘ਅਨਜਾਣ’ ਇੰਚਾਰਜ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ, ਸ. ਪਰਮਜੀਤ ਸਿੰਘ, ਸ. ਮਨਿੰਦਰ ਮੋਹਣ ਸਿੰਘ, ਸ. ਸੁਖਰਾਜ ਸਿੰਘ, ਸ. ਕਰਮਬੀਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਕਰਮਜੀਤ ਸਿੰਘ ਤੇ ਸ. ਲਖਵਿੰਦਰ ਸਿੰਘ ਬਦੋਵਾਲ ਇੰਚਾਰਜ ਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਵੇਰੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਹੋਵੇਗਾ ਮਹਾਨ ਕੀਰਤਨ ਦਰਬਾਰ
16 ਦਸੰਬਰ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਵੇਰੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ ਹੋਵੇਗਾ ਜਿਸ ਵਿੱਚ ਭਾਈ ਗੁਰਇਕਬਾਲ ਸਿੰਘ, ਭਾਈ ਹਰਵਿੰਦਰਪਾਲ ਸਿੰਘ ਤੇ ਭਾਈ ਪੁਨੀਤ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਗੁਰਵਿੰਦਰ ਸਿੰਘ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਭਾਈ ਸੁਰਿੰਦਰ ਸਿੰਘ ਅਰੋੜਾ ਸ੍ਰੀ ਗੁਰੂ ਰਾਮਦਾਸ ਲੋਕ ਭਲਾਈ ਸੁਸਾਇਟੀ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਧਰਮਵੀਰ ਸਿੰਘ ਸ੍ਰੀ ਗੁਰੂ ਰਾਮਦਾਸ ਗੁਰਮਤਿ ਸਤਿਸੰਗ ਸਭਾ, ਭਾਈ ਪਰਮਿੰਦਰ ਸਿੰਘ, ਭਾਈ ਰਜਿੰਦਰ ਸਿੰਘ ਬੱਗਾ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣੇ ਵਾਲੇ, ਬੀਬੀ ਸੁਖਮਨੀਪ੍ਰੀਤ ਕੌਰ ਤੇ ਬੀਬੀ ਜਸਜੀਤ ਕੌਰ ਕੋਟ ਖਾਲੜਾ, ਬੀਬੀ ਹਰਸਿਮਰਨ ਕੌਰ ਖਾਲਸਾ, ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ ਤੇ ਅਮਰੀਕਨ ਸਿੰਘਾਂ ਦਾ ਜਥਾ ਮੀਰੀ-ਪੀਰੀ ਅਕੈਡਮੀ ਦੇ ਜਥਿਆਂ ਵੱਲੋਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply