Monday, June 29, 2026

ਬਾਬਾ ਜੀਵਨ ਸਿੰਘ ਦੀ ਯਾਦਗਾਰ ਸਥਾਪਿਤ ਕਰਨ ਲਈ ਜਥੇ. ਰਣੀਕੇ ਵਲੋਂ ਸਿੰਘ ਸਾਹਿਬ ਨਾਲ ਮੁਲਾਕਾਤ

PPN1512201518

ਅੰਮ੍ਰਿਤਸਰ, 15 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੇ ਵਿਰਾਸਤੇ ਖਾਲਸਾ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦਗਾਰ ਸਥਾਪਿਤ ਕਰਨ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨਾਲ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਵਿਸ਼ੇਸ਼ ਤੌਰ ‘ਤੇ ਮੁਲਕਾਤ ਕੀਤੀ ਗਈ।
ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਵਿਰਾਸਤੇ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੇ ਦਿਨਾਂ ਵਿੱਚ ਬਾਬਾ ਜੀਵਨ ਸਿੰਘ ਜੀ ਦੀ ਯਾਦ ਸਥਾਪਿਤ ਕਰਨ ਲਈ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ ਜਿਸ ਵਿੱਚ ਹੋਰ ਵੀ ਸਿੱਖ ਵਿਦਵਾਨ ਸ਼ਾਮਿਲ ਹੋਣਗੇ ਅਤੇ ਆਪੋ ਆਪਣੇ ਵਿਚਾਰ ਸਾਂਝੇ ਕਰਨਗੇ।ਇਸ ਮੌਕੇ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨਾਲ ਐਡੀਸ਼ਨਲ ਮੈਨਜਰ ਸ. ਹਰਜਿੰਦਰ ਸਿੰਘ ਭੂਰਾਕੋਹਨਾ, ਮੈਨਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਮੰਗਲ ਸਿੰਘ ਸੋਹਲ, ਸ. ਹਰਪਾਲ ਸਿੰਘ ਮੋਦੇ, ਸ. ਹਰਵਿੰਦਰ ਸਿੰਘ ਵੇਰਕਾ ਤੇ ਸ. ਸੇਵਕ ਸਿੰਘ ਪੀ. ਏ ਰਣੀਕੇ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply