Thursday, April 30, 2026

ਪੰਜਾਬ ਭਰ ਦੇ ਕੰਪਿਊਟਰ ਅਧਿਆਪਕ 20 ਦਸੰਬਰ ਨੂੰ ਕਰਨਗੇ ਸੂਬਾ ਪੱਧਰੀ ਰੋਸ ਰੈਲੀ

ਬਠਿੰਡਾ, 16 ਦਸੰਬਰ (ਜਸਵਿਂਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਕੰਪਿਊਟਰ ਅਧਿਆਪਕ ਯੂਨੀਅਨ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਪ੍ਰਦੀਪ ਕੁਮਾਰ ਮਲੂਕਾ ਅਤੇ ਜਨਰਲ ਸਕੱਤਰ ਹਰਚਰਨ ਸਿੰਘ ਦੀ ਅਗਵਾਈ ਅਧੀਨ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ ਜਿਸ ਵਿਚ ਆਗੂਆਂ ਨੇ ਆਪਣੇ ਪ੍ਰੈਸ ਬਿਆਨ ਵਿਚ ਦੱਸਿਆ ਕਿ ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਬਠਿੰਡਾ ਵਿਚ ਰੋਸ ਰੈਲੀ ਕਰਨਗੇ। ਉਨ੍ਹਾਂ ਅੱਗੇ ਦੱਸਿਆਂ ਕਿ ਪੰਜਾਬ ਭਰ ਦੇ 7000 ਕੰਪਿਊਟਰ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਸਿੱਖਿਆਂ ਵਿਭਾਗ ਵਿਚ ਸ਼ਿਫ਼ਿਟਿੰਗ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਨਾਲ ਕਈ ਵਾਰ ਯੂਨੀਅਨ ਦੇ ਵਫ਼ਦ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਅਜੇ ਤੱਕ ਵੀ ਸਰਕਾਰ ਵਲੋਂ ਕੋਈ ਠੋਸ ਹੱਲ ਨਹੀ ਕੀਤਾ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਜਿੰਨ੍ਹੀ ਦੇਰ ਤੱਕ ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਬਿਨ੍ਹਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਸ਼ਾਮਲ ਨਹੀ ਕੀਤਾ ਜਾਂਦਾ ਉਨ੍ਹੀ ਦੇਰ ਤੱਕ ਕੰਪਿਊਟਰਜ਼ ਅਧਿਆਪਕ ਆਪਣਾ ਸੰਘਰਸ਼ ਜਾਰੀ ਰੱਖਣਗੇ। ਅਤੇ ਸਾਰੇ ਐਮ.ਪੀ. ਹਲਕਿਆਂ ਵਿਚ ਰੋਸ ਰੈਲੀਆਂ ਕਰਨਗੇ। ਇਸ ਮੌਕੇ ਜਿਲ੍ਹਾ ਪ੍ਰੈਸ ਸਕੱਤਰ ਨਵਦੀਪ ਸ਼ਰਮਾ ਨੇ ਦੱਸਿਆ ਕਿ ਸਰਕਾਰ ਦੁਆਰਾ ਪਿਕਟਸ ਸੋੋਸਾਇਟੀ ਵਿਚ ਸੇਵਾਵਾਂ ਰੈਗੂਲਰ ਹੋਣ ਦੇ ਬਾਵਜੂਦ ਵੀ ਰੈਗੂਲਰ ਕਰਮਚਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਸੀਪੀਐਫ, ਮੈਡੀਕਲ ਰੀਇੰਨਬਰਸਮੇਂਟ, ਹੈਂਡੀਕੈਂਪਡ ਭੱਤਾ, ਸੀ.ਐਸ.ਆਰ, ਵਿਭਾਗੀ ਤਰੱਕੀਆਂ ਅਤੇ ਹੋਰ ਭਤਿਆਂ ਤੋਂ ਵਾਂਝੇ ਰੱਖਿਆਂ ਹੋਇਆ ਹੈ। ਇਹ ਸਭ ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕੀਤੀ ਜਾਣ ਦੀ ਨੀਤੀ ਅਤੇ ਨੋਟੀਫਿਕੇਸ਼ਨਾਂ ਦੀ ਘੋਰ ਉਲੰਘਣਾ ਹੈ। ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਇਸ ਵਿਰੁੱਧ ਦਰਜ ਕਰਵਾਉਦਿਆਂ ਸਿੱਖਿਆ ਵਿਭਾਗ ਨੂੰ ਕੰਪਿਊਟਰ ਅਧਿਆਪਕਾਂ ਦੀਆਂ ਰੈਗੂਲਰ ਸੇਵਾਵਾਂ ਨਾਲ ਖਿਲਵਾੜ ਨਾ ਕੀਤੇ ਜਾਣ ਦੀ ਚਿਤਾਵਨੀ ਦਿੱਤੀ। ਯੂਨੀਅਨ ਵਲੋਂ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਇਸ ਦੇ ਵਿਰੋਧ ਵਿਚ ਲਾਮਵੰਦ ਹੋਣ ਲਈ ਅਪੀਲ ਕੀਤੀ ਅਤੇ 20 ਦਸੰਬਰ ਨੂੰ ਬਠਿੰਡਾ ਵਿਖੇ ਹੋਣ ਜਾ ਰਹੀ ਰੈਲੀ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ ਲਈ ਸੱਦਾ ਦਿੱਤਾ। ਯੂਨੀਅਨ ਆਗੂਆਂ ਨੇ ਐਲਾਨ ਕੀਤਾ ਜੇ ਸਮੇਂ ਰਹਿੰਦੇ ਸਰਕਾਰ ਵਲੋਂ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆਂ ਵਿਭਾਗ ਵਿਚ ਸ਼ਿਫ਼ਟ ਕਰਕੇ ਠੋਸ ਹੱਲ ਨਾ ਕੀਤਾ ਤਾਂ ਸਮੂਹ ਕੰਪਿਊਟਰ ਅਧਿਆਪਕ ਸੰਘਰਸ ਨੂੰ ਹੋਰ ਤਿੱਖਾ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਹੋਰਨਾ ਤੋਂ ਇਲਾਵਾ ਸੋਨੀਆ, ਰਮਨਾ, ਮੋਨਿਕਾ ਗੁਲਾਟੀ, ਰਜਨੀ ਗੁਪਤਾ, ਮੀਨੂੰ ਗੋਇਲ, ਸਤਵਿੰਦਰ ਕੌਰ ਅਨੀਤਾ ਗੁਪਤਾ,ਅਨੀਤਾ, ਪ੍ਰਤਿਭਾ ਸ਼ਰਮਾ, ਨਿਸ਼ਾ, ਹਰਪ੍ਰੀਤ ਕੌਰ, ਆਦਿ ਵੱਡੀ ਗਿਣਤੀ ਵਿਚ ਸ਼ਾਮਲ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply