ਸੰਦੌੜ 16 ਦਸੰਬਰ (ਹਰਮਿੰਦਰ ਸਿੰਘ ਭੱਟ) – ਲਾਇਨਜ ਕਲੱਬ ਸ਼ੇਰਪੁਰ ਵੱਲੋਂ 16 ਵਾਂ ਅੱਖਾਂ ਦਾ ਚੈੱਕ ਅੱਪ ਅਤੇ ਅਪ੍ਰੇਸ਼ਨ ਕੈੱਪ 20 ਦਸੰਬਰ ਨੂੰ ਗੁਰਦੁਆਰਾ ਨਾਨਕਸਰ ਸਾਹਿਬ ਬੜ੍ਹੀ ਰੋਡ ਸ਼ੇਰਪੁਰ ਵਿਖੇ ਲਗਾਇਆ ਜਾ ਰਿਹਾ ਹੈ।ਕਲੱਬ ਦੇ ਪ੍ਰਧਾਨ ਡਾ. ਗੁਰਂਿਦਰ ਗੋਇਲ,ਜੋਨ ਚੇਅਰਮੈਨ ਬਲਜਿੰਦਰ ਸਿੰਘ ਬਿੱਟੂ,ਸਕੱਤਰ ਦੀਪਕ ਕੁਮਾਰ,ਖਜਾਨਚੀ ਸੰਜੀਵ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਖਾਂ ਦੇ ਮਾਹਰ ਡਾ .ਗੁਰਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਮਰੀਜਾਂ ਦੀ ਚੈੱਕ-ਅੱਪ ਕਰੇਗੀ।ਲੋੜ੍ਹਵੰਦ ਮਰੀਜਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media