Friday, July 24, 2026

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਨਾਅਰੇਬਾਜੀ ਕਰਦੇ ਹੋਏ ਸਰਕਾਰ ਦੀ ਅਰਥੀ ਫੂਕੀ

PPN1712201504

ਸੰਦੌੜ, 17 ਦਸੰਬਰ (ਹਰਮਿੰਦਰ ਸਿੰਘ ਭੱਟ)- ਅੱਜ ਸਥਾਨਕ ਸਰਕਾਰੀ ਕਾਲਜ ਦੇ ਗੇਟ ਅੱਗੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਫਰੀਦਕੋਟ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰਦੇ ਹੋਏ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੀ.ਐਸ.ਯੂ ਦੇ ਜ਼ਿਲ੍ਹਾ ਖਜਾਨਚੀ ਜਸਪ੍ਰੀਤ ਕੌਰ ਤੇ ਜ਼ਿਲ੍ਹਾ ਆਗੂ ਸੁਖਦੀਪ ਸਿੰਘ ਨੇ ਕਿਹਾ ਕਿ ਅੱਜ ਤੋਂ ਕਰੀਬ ਤਿੰਨ-ਚਾਰ ਸਾਲ ਪਹਿਲਾਂ ਪੀ.ਆਰ.ਟੀ.ਸੀ ਦੇ ਕੰਡਕਟਰ ਦੇ ਡਰਾਇਵਰ ਨਾਲ ਲੜਾਈ ਹੋਈ ਸੀ ਕਿ ਕੰਡਕਟਰ ਤੇ ਡਰਾਇਵਰ ਕੁੜੀਆਂ ਨਾਲ ਛੇੜਛਾੜ ਕਰ ਰਹੇ ਸਨ ਜਦੋਂ ਕੁੜੀਆਂ ਨੇ ਵਿਰੋਧ ਕੀਤਾ ਤਾਂ ਪੁਲਿਸ ਨੇ ਰਜਿੰਦਰ ਤੇ ਬੱਸ ਦੇ ਡਰਾਇਵਰ ਤੇ ਕੰਡਕਟਰ ਦੇ ਖਿਲਾਫ ਕੁੜੀਆਂ ਨੂੰ ਅਗਵਾ ਕਰਨ ਦਾ ਪਰਚਾ ਦਰਜ ਕੀਤਾ। ਉਸ ਕੇਸ ਤੇ ਕੋਈ ਕਾਰਵਾਈ ਨਹੀਂ ਪਰ ਅੱਜ ਫਿਰ ਅਸਲ ਦੋਸ਼ੀਆਂ ਨੂੰ ਬਚਾ ਕੇ ਵਿਦਿਆਰਥੀ ਆਗੂ ਰਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਜਦਕਿ ਦੋ ਚਾਰ ਦਿਨ ਪਹਿਲਾਂ ਲੜਾਈ ਹੋਈ ਸੀ ਜਿਸ ਵਿੱਚ ਵਿਦਿਆਰਥੀ ਆਗੂ ਕਾਲਾ ਮੁਹੰਮਦ ਜਖ਼ਮੀ ਹੋ ਗਿਆ।ਉਨ੍ਹਾਂ ਕਿਹਾ ਕਿ ਫਰੀਦਕੋਟ ਦੀ ਪੁਲਿਸ ਅਤੇ ਪੰਜਾਬ ਸਰਕਾਰ ਵਿਦਿਆਰਥੀ ਆਗੂ ਰਜਿੰਦਰ ਸਿੰਘ ਤੇ ਦਬਾਅ ਪਾ ਕੇ ਕਾਲਾ ਮੁਹੰਮਦ ਦੇ ਕੇਸ ਲਈ ਸਮਝੋਤਾ ਕਰਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਟੂਡੈਂਟਸ ਯੂਨੀਅਨ ਮੰਗ ਕਰਦੀ ਹੈ ਕਿ ਬੱਸ ਦੀ ਲੜਾਈ ਦੇ ਅਸਲ ਦੋਸ਼ੀਆਂ ਤੇ ਪਰਚਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਵਿਦਿਆਰਥੀਆਂ ਆਗੂ ਰਾਜਿੰਦਰ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੋਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਇਲਾਕਾ ਆਗੂ ਸੁਖਵਿੰਦਰ ਸਿੰਘ ਸੋਨੀ ਨੇ ਪੀ.ਐਸ.ਯੂ ਦੇ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦੇ ਐਲਾਣ ਕੀਤਾ। ਇਸ ਮੌਕੇ ਸੰਦੀਪ ਕੌਰ, ਏਕਤਾ, ਅੰਮ੍ਰਿਤਪਾਲ ਕੌਰ, ਮਹਿਤਾਬ ਸਿੰਘ, ਗੁਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply