ਅੰਮ੍ਰਿਤਸਰ, 17 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੇ ਡਾ. ਆਰ.ਕੇ. ਮਹਾਜਨ ਨੂੰ ਨੈਸ਼ਨਲ ਅਕੈਡਮੀ ਆਫ ਸਾਇੰਸਜ਼ ਆਫ ਇੰਡੀਆ ਦੇ ਫੈਲੋ ਚੁਣਿਆ ਗਿਆ ਹੈ। ਉਨ੍ਹਾਂ ਨੂੰ ਇਹ ਸਨਮਾਨ ਉਨ੍ਹਾਂ ਵੱਲੋਂ ਰਸਾਇਣ ਵਿਗਿਆਨ ਦੇ ਖੇਤਰ ਵਿਚ ਕੀਤੀਆਂ ਗਈਆਂ ਪ੍ਰਾਪਤੀਆਂ ਸਦਕਾ ਪ੍ਰਾਪਤ ਹੋਇਆ ਹੈ। ਪ੍ਰੋ. ਮਹਾਜਨ ਨੂੰ ਅਕੈਡਮੀ ਵੱਲੋਂ ਰਿਵਿਊ ਆਰਟੀਕਲਜ਼, ਰੀਸਰਚ ਪੇਪਰ ਅਤੇ ਖੋਜ ਕਾਰਜਾਂ ਪ੍ਰਤੀ ਆਪਣੀ ਰਾਇ ਛਾਪਣ ਲਈ ਵੀ ਸੱਦਾ ਦਿੱਤਾ ਗਿਆ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਬੀਤੇ ਦਿਨੀਂ ਹੋਈ ਸਿੰਡੀਕੇਟ ‘ਚ ਵੀ ਡਾ. ਮਹਾਜਨ ਦੀ ਨੈਸ਼ਨਲ ਅਕੈਡਮੀ ਆਫ ਸਾਇੰਸਜ਼ ਆਫ ਇੰਡੀਆ ਦੇ ਫੈਲੋ ਚੁਣੇ ਜਾਣ ‘ਤੇ ਪ੍ਰਸੰਸਾ ਕੀਤੀ ਗਈ।
ਡਾ. ਮਹਾਜਨ ਯੂਨੀਵਰਸਿਟੀ ਦੇ ਕਾਲਜ ਵਿਕਾਸ ਕੌਂਸਲ ਦੇ ਡੀਨ ਹਨ ਅਤੇ ਇਸ ਤੋਂ ਪਹਿਲਾਂ ਉਹ ਯੂਨੀਵਰਸਿਟੀ ਦੇ ਬਹੁਤ ਸਾਰੇ ਉੱਚ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਉਨ੍ਹਾਂ ਨੇ 23 ਪੀ.ਐਚ.ਡੀ., 61 ਐਮ.ਐਸ.ਸੀ. ਥੀਸਿਜ਼ ਕਰਵਾਉਣ ਤੋਂ ਇਲਾਵਾ ਮਜੂਦਾ ਸਮੇਂ 7 ਪੀ.ਐਚ.ਡੀ. ਵਿਦਿਆਰਥੀਆਂ ਨੂੰ ਗਾਈਡ ਕਰ ਰਹੇ ਹਨ। ਡਾ. ਮਹਾਜਨ ਦੇ ਹੁਣ ਤਕ 149 ਖੋਜ ਪਰਚੇ ਵੱਖ-ਵੱਖ ਰਾਸ਼ਟਰੀ-ਅੰਤਰਰਾਸ਼ਟਰੀ ਜਰਨਲਾਂ ਵਿਚ ਛਪ ਚੁੱਕੇ ਹਨ। ਉਨ੍ਹਾਂ ਵੱਲੋਂ ਬਹੁਤ ਸਾਰੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨਫਰੰਸਾਂ ਫ਼ ਸੈਮੀਨਾਰ ‘ਚ ਸ਼ਮੂਲੀਅਤ ਕੀਤੀ। ਉਨ੍ਹਾਂ ਨੂੰ ਬਹੁਤ ਸਾਰੇ ਸਨਮਾਨਾਂ ਨਾਲ ਵੀ ਨਿਵਾਜਿਆ ਜਾ ਚੁੱਕਾ ਹੈ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media