Thursday, March 26, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਫਰੈਸ਼ਰ ਕੋਰਸ ਇਨ ਡਿਜ਼ਾਸਟਰ ਮੈਨੇਜਮੈਂਟ ਸੰਪੰਨ

ਅੰਮ੍ਰਿਤਸਰ, 17 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਇਨ ਡਿਜ਼ਾਸਟਰ ਮੈਨੇਜਮੈਂਟ ਸੰਪੰਨ ਹੋ ਗਿਆ। ਇਸ ਪ੍ਰੋਗਰਾਮ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 38 ਅਧਿਆਪਕਾਂ ਨੇ ਭਾਗ ਲਿਆ। ਪ੍ਰੋ. ਸਤਿਆ ਪ੍ਰਕਾਸ਼, ਫਿਜ਼ਿਕਸ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਇਸ ਮੌਕੇ ਮੁੱਖ ਮਹਿਮਾਨ ਸਨ। ਪ੍ਰੋ. ਸਤਿਆ ਪ੍ਰਕਾਸ਼ ਨੇ ਇਸ ਸਮਾਪਤ ਹੋਏ ਕੋਰਸ ਤੋਂ ਹੋਣ ਵਾਲੇ ਲਾਭਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਜੋਕੇ ਅਧਿਆਪਕ ਅਤੇ ਵਿਦਿਆਰਥੀ ਰਿਸ਼ਤੇ ਬਾਰੇ ਬੋਲਦਿਆਂ ਕਿਹਾ ਕਿ ਅੱਜ ਵਿਦਿਆਰਥੀ-ਅਧਿਆਪਕ ਰਿਸ਼ਤਾ ਮਹਿਜ਼ ਖਾਨਾਪੂਰਤੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਰਿਸ਼ਤੇ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਅਧਿਆਪਕਾਂ ਨੂੰ ਪਹਿਲ ਕਰਦੇ ਹੋਏ ਇਸ ਸਬੰਧੀ ਸਾਡੀ ਪਰੰਪਰਾ ਵਿੱਚੋਂ ਸੇਧ ਲੇਣੀ ਚਾਹੀਦੀ ਹੈ। ਅਧਿਆਪਕਾਂ ਦੀ ਜ਼ਿੰਮੇਵਾਰੀ ਸਿਰਫ ਕਿਤਾਬ ਗਿਆਨ ਹੀ ਵੰਡਣਾ ਨਹੀਂ ਸਗੋਂ ਵਿਦਿਆਰਥੀਆਂ ਅੰਦਰ ਸਮਰਪਣ, ਆਤਮ ਵਿਸ਼ਵਾਸ, ਸਹਿਣਸ਼ੀਲਤਾ ਅਤੇ ਭਾਈਚਾਰਕ ਗੁਣ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਮਾਜ ਵਿਚ ਹਾਂਪੱਖੀ ਤਬਦੀਲੀ ਲਿਆਉਣ ਲਈ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਸਿਖਿਆ ਪ੍ਰਤੀ ਹਰ ਇਕ ਨੂੰ ਜਾਗਰੂਕ ਕਰਨਾ ਚਾਹੀਦਾ ਹੈ।
ਕੇਂਦਰ ਦੀ ਡਾਇਰੈਕਟਰ, ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਦਿਆਂ ਵਿਭਾਗੀ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਤੋਂ ਕੋਰਸ ਕੋਆਰਡੀਨੇਟਰ ਡਾ. ਐਮ.ਐਸ. ਭੱਟੀ ਨੇ ਕੋਰਸ ਦੌਰਾਨ ਅਧਿਆਪਨ ਤੋਂ ਇਲਾਵਾ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਡਿਪਟੀ ਡਾਇਰੈਕਟਰ, ਡਾ. ਮੋਹਨ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply