Friday, June 19, 2026

ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਬੰਧੀ ਅੰਤਰ ਹਾਊਸ ਕਵਿਤਾ ਮੁਕਾਬਲੇ

PPN1712201512

ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ ਸ’ਗੁ)ੁ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸੀਨੀਅਰ ਵਿੰਗ ਵੱਲੋਂ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅੰਤਰ ਹਾਊਸ ਕਾਵਿੁਉਚਾਰਨ ਮੁਕਾਬਲਾ ਕਰਵਾਇਆ ਗਿਆ । ਜਿਸ ਵਿੱਚ ਸਾਿਹਬਜਾਦਾ ਜੋਰਾਵਰ ਸਿੰਘ ਹਾਊਸ ਨੇ ਪਹਿਲਾ, ਸਾਹਿਬਜਾਦਾ ਅਜੀਤ ਸਿੰਘ ਹਾਊਸ ਅਤੇ ਸਾਹਿਬਜਾਦਾ ਫਤਹਿ ਸਿੰਘ ਹਾਊਸ ਨੇ ਦੂਜਾ ਅਤੇ ਸਾਹਿਬਜਾਦਾ ਜੂਝਾਰ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ । ਇਸ ਮੌਕੇ ਡਾਇਰੈਕਟਰ ਐਜੂਕੇਸ਼ਨ/ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਇਤਹਾਸ ਤੇ ਚਾਨਣਾ ਪਾਇਆ ਤੇ ਵਿਦਿਆਰਥੀਆਂ ਨੂੰ ਗੁਰਬਾਣੀ ਪੜ੍ਹਨ ਤੇ ਸਿੱਖ ਸਿਧਾਤਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਪ੍ਰੇਰਣਾ ਲੈਣ ਲਈ ਕਿਹਾ। ਸ਼੍ਰੀਮਤੀ ਹਰਜੀਤ ਕੌਰ ਤੇ ਸ਼੍ਰੀਮਤੀ ਸੁਖਮੰਦਰ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ । ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਰਵਿੰਦਰ ਕੌਰ, ਅਧਿਆਪਕ ਸਾਹਿਬਾਨ ਤੇ ਵਿਦਿਆਰਥੀ ਹਾਜ਼ਰ ਸਨ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply