
ਅੰਮ੍ਰਿਤਸਰ, 18 ਦਸੰਬਰ (ਗੁਰਪ੍ਰੀਤ ਸਿੰਘ) -ਸ. ਸੁਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਸ਼ਿਲਾਂਗ ਨੇ ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਲਈ ੨੫ ਲੱਖ ਦੀ ਸਹਾਇਤਾ ਦੇਣ ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਮੈਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਉਚੇਚੇ ਤੌਰ ‘ਤੇ ਧੰਨਵਾਦ ਕਰਨ ਲਈ ਆਏ ਹਨ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਗੁਰੂ ਨਾਨਕ ਮਿਸ਼ਨ ਸਕੂਲ ਸ਼ਿਲਾਂਗ ਲਈ ਰ’ਖੀ ਗਈ ਧਾਰਮਿਕ ਅਧਿਆਪਕਾ ਦੀ ਦੋ ਸਾਲ ਦੀ ਤਨਖਾਹ ਦੇਣ ਦਾ ਐਲਾਨ ਕਰਕੇ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਬੱਚੇ ਬੱਚੀਆਂ ਵਿੱਚ ਸਿੱਖੀ ਦਾ ਪ੍ਰਚਾਰ ਪ੍ਰਸਾਰ ਹੋਵੇਗਾ ਤੇ ਉਨ੍ਹਾਂ ਨੂੰ ਗੁਰਸਿ’ਖੀ ਜੀਵਨ ਜਾਚ ਦੀ ਸੋਝੀ ਹੋਵੇਗੀ।ਸ਼ੋ੍ਰਮਣੀ ਕਮੇਟੀ ਦੇ ਦਫ਼ਤਰ ਆਉਣ ‘ਤੇ ਸ: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਡਾ. ਰੂਪ ਸਿੰਘ ਸਕੱਤਰ ਤੇ ਸ. ਸਤਬੀਰ ਸਿੰਘ ਓ ਐੱਸ ਡੀ ਨੇ ਉਨ੍ਹਾਂ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ. ਸੁਲੱਖਣ ਸਿੰਘ ਮੈਨੇਜਰ, ਸ. ਲਖਬੀਰ ਸਿੰਘ ਵਧੀਕ ਮੈਨੇਜਰ, ਸ. ਗੁਰਬਚਨ ਸਿੰਘ ਇੰਚਾਰਜ ਤੇ ਸ. ਰਜਿੰਦਰ ਸਿੰਘ ਰੂਬੀ ਮੈਨੇਜਰ ਗੁਰਦੁਆਰਾ ਸਤਲਾਣੀ ਸਾਹਿਬ ਮੌਜੂਦ ਸਨ।
Punjab Post Daily Online Newspaper & Print Media