Friday, March 20, 2026

ਰਾਜਾ ਹਸਨ ਅਖਤਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

PPN1812201513

ਅੰਮ੍ਰਿਤਸਰ, ੧੮ ਦਸੰਬਰ (ਗੁਰਪ੍ਰੀਤ ਸਿੰਘ) -ਰਾਜਾ ਹਸਨ ਅੱਖਤਰ ਪ੍ਰੈਜੀਡੈਂਟ ਅਜ਼ਾਦ ਗਰੁ’ਪ ਚੈਂਬਰ ਆਫ਼ ਕਾਮਰਸ, ਲਾਹੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮ’ਥਾ ਟੇਕਣ ਉਪਰੰਤ ਪ੍ਰਰਕਰਮਾ ਕਰਦੇ ਸਮੇਂ ਵ’ਖ ਵ’ਖ ਅਸਥਾਨਾਂ ਦੇ ਇਤਿਹਾਸ ਦੀ ਜਾਣਕਾਰੀ ਹਾਸਲ ਕੀਤੀ।ਦਫ਼ਤਰ ਸ਼ੋ੍ਰਮਣੀ ਕਮੇਟੀ ਆਉਣ ਤੇ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਤੇ ਡਾ. ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਸ੍ਰੀ ਅੱਖਤਰ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਂਝੀਵਾਲਤਾ ਦਾ ਪ੍ਰਤੀਕ ਤੇ ਸ਼ਾਂਤੀ ਦਾ ਮੁਜ’ਸਮਾ ਹੈ।ਉਨ੍ਹਾਂ ਕਿਹਾ ਕਿ ਇਥੇ ਆ ਕੇ ਮਨ ਨੂੰ ਸਕੂਨ ਮਿਲਦਾ ਹੈ ਤੇ ਹਰ ਕੋਈ ਮੂੰਹ ਮੰਗੀਆਂ ਮੁਰਾਦਾਂ ਪਾ ਕੇ ਜਾਂਦਾ ਹੈ।ਇਸ ਮੌਕੇ ਸ. ਸੁਲੱਖਣ ਸਿੰਘ ਮੈਨੇਜਰ, ਸ. ਸਤਬੀਰ ਸਿੰਘ ਓ ਐੱਸ ਡੀ, ਸ. ਲਖਬੀਰ ਸਿੰਘ ਵਧੀਕ ਮੈਨੇਜਰ, ਸ. ਗੁਰਬਚਨ ਸਿੰਘ ਇੰਚਾਰਜ ਤੇ ਸ. ਰਜਿੰਦਰ ਸਿੰਘ ਰੂਬੀ ਮੈਨੇਜਰ ਗੁਰਦੁਆਰਾ ਸਤਲਾਣੀ ਸਾਹਿਬ ਮੌਜੂਦ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply