Friday, March 20, 2026

ਅਲਗੋਂ ਖੁਰਦ ਵਿਖੇ ਗਰੀਬ ਪਰਿਵਾਰਾਂ ਨੂੰ ਕਣਕ ਤਕਸੀਮ

PPN1912201501

ਅਲਗੋ ਕੋਠੀ, 19 ਦਸੰਬਰ (ਹਰਦਿਆਲ ਸਿੰਘ ਭੈਣੀ)- ਹਲਕਾ ਖੇਮਕਰਨ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੀ ਬਦੌਲਤ ਹਲਕੇ ਅੰਦਰ ਹਰ ਇੱਕ ਨੂੰ ਬਣਦੀਆਂ ਸਹੂਲਤਾਂ ਮਿਲ ਰਹੀਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਕਪੂਰ ਸਿੰਘ ਨੇ ਅਲਗੋਂ ਖੁਰਦ ਵਿਖੇ ਗਰੀਬ ਪਰਿਵਾਰਾਂ ਨੂੰ ਕਣਕ ਤਕਸੀਮ ਕਰਨ ਸਮੇਂ ਪੱਤਰਕਾਰਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਵਰਗ ਨੂੰ ਸਹੂਲਤਾਂ ਬਿਨ੍ਹਾਂ ਦੇਰੀ ਤੋਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਹਰੇਕ ਵਰਗ ਖੁਸ਼ ਹੈ ਤੇ ਲੋਕ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰੋ: ਵਲਟੋਹਾ ਵੱਲੋਂ ਦਿਲ ਖੋਲ੍ਹ ਕੇ ਦਿੱਤੀਆਂ ਗ੍ਰਾਂਟਾਂ ਨਾਲ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਡੀਪੂ ਹੋਲਡਰ ਤਜਿੰਦਰ ਸਿੰਘ ਜਿੰਦਾ, ਇੰਸਪੈਕਟਰ ਅਵਤਾਰ ਸਿੰਘ, ਗੁਰਮੀਤ ਸਿੰਘ ਮੁਨੀਮ, ਦੀਦਾਰ ਸਿੰਘ ਭੈਣੀ, ਜਤਿੰਦਰ ਸਿੰਘ, ਗੁਰਲਾਲ ਸਿੰਘ, ਤਰਸੇਮ ਸਿੰਘ, ਰਿੰਕਾ ਸਿੰਘ ਮੈਂਬਰ, ਮਿਲਖਾ ਸਿੰਘ ਆਦਿ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply