ਬਟਾਲਾ, 20 ਦਸੰਬਰ (ਨਰਿੰਦਰ ਸਿੰਘ ਬਰਨਾਲ)- ਸਰਕਾਰੀ ਸੈਕੰਡਰੀ ਸਕੂਲ ਅਲੀਵਾਲ ਦੇ ਸਟੇਟ ਐਵਾਰਡੀ ਡਾ. ਪਰਮਜੀਤ ਸਿੰਘ ਕਲਸੀ ਕੋਆਰਡੀਨੇਟਰ ਸਹਿਪਾਠੀ ਕਰਿਆਵਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੀ ਸਤਵੀਂ ਜਮਾਤ ਦੇ ਵਿਦਿਆਰਥੀ ਦਿਲਜੀਤ ਮਾਨ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਰਾਜ ਪੱਧਰੀ ਮੁਕਾਬਲਿਆਂ ਦੇ ਸੋਲੋ ਨਾਚ ਦੇ ਦੂਜਾ ਵਰਗ ਵਿਚ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਪੰਜਾਬ ਵਿਚ ਨਾਂ ਰੌਸ਼ਨ ਕੀਤਾ ਹੈ।ਦਿਲਜੀਤ ਮਾਨ ਨੂੂੰ ਪੰਜਾਬ ਵਿਚ ਜੇਤੂ ਸਥਾਨ ਪ੍ਰਾਪਤ ਕਰਨ ਤੇ ਮੌਕੇ ਤੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸ ਡਾ. ਤੇਜਿੰਦਰ ਕੌਰ ਧਾਲੀਵਾਲ ਅਤੇ ਬੋਰਡ ਦੇ ਸਮੂਹ ਅਧਿਕਾਰੀਆਂ ਵੱਲੋਂ ਮੌਕੇ ਤੇ ਸਨਮਾਨਿਤ ਕੀਤਾ ਗਿਆ।ਦਿਲਜੀਤ ਮਾਨ ਨੇ ਦੱਸਿਆ ਕਿ ਉਸਦੀ ਇਸ ਪ੍ਰਾਪਤੀ ਲਈ ਨਾਮਵਰ ਭੰਗੜਾ ਕੋਚ ਸz. ਸੁਖਬੀਰ ਸਿੰਘ, ਡਾ. ਪਰਮਜੀਤ ਸਿੰਘ ਕਲਸੀ ਸਟੇਟ ਐਵਾਰਡੀ ਅਤੇ ਸਕੂਲ ਪ੍ਰਿੰ .ਜਗਦੇਵ ਰਾਜ ਚੌਧਰੀ ਦਾ ਵਿਸ਼ੇਸ਼ ਸਹਿਯੋਗ ਰਿਹਾ ਹੈ।ਜ਼ਿਰਕਯੋਗ ਹੈ ਕਿ ਦਿਲਜੀਤ ਮਾਨ ਸਿੰਘ ਪਹਿਲਾਂ ਵੀ ਰਾਜ ਅਤੇ ਕੌਮੀ ਪੱਧਰ ਦੀਆਂ ਪ੍ਰਾਪਤੀਆਂ ਕਰਨ ਕਰਕੇ ਚਾਰ ਤੋਂ ਵੱਧ ਰਾਜਾਂ ਦੇ ਮੁੱਖ ਮੰਤਰੀਆਂ ਵੱਲੋਂ ਵੀ ਸਨਮਾਨਿਤ ਹੋ ਚੁੱਕਾ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media