ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਵਾਰਡ ਨੰਬਰ 14 ਦੀ ਅਬਾਦੀ ਫਰੈਂਡਜ਼ ਐਵਨਿਊ ਵਲੋਂ ਨਵੇਂ ਟਿਊਬਵੈਲ ਲਗਾਉਣ ਦੇ ਕੰਮ ਦਾ ਸ਼ੁਭਅਰੰਭ ਕੀਤਾ।ਇਸ ਮੌਕੇ ਭਾਜਪਾ ਆਗੂ ਡਾ. ਸੁਭਾਸ਼ ਪੱਪੂ ਨੇ ਸ਼੍ਰੀ ਜੋਸ਼ੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਸ ਇਲਾਕੇ ਵਿੱਚ ਕੁੱਝ ਦਿਨਾਂ ਤੋਂ ਪਾਣੀ ਦੀ ਸਮੱਸਿਆ ਚੱਲ ਰਹੀ ਸੀ, ਜੋ ਸ੍ਰੀ ਅਨਿਲ ਜੋਸ਼ੀ ਦੇ ਧਿਆਨ ਵਿੱਚ ਲਿਆਂਦੀ ਗਈ ਤਾਂ ਉਨਾਂ ਨੇ ਤੁਰੰਤ ਅਧਿਕਾਰੀਆਂ ਨੂੰ ਨਵਾਂ ਟਿਊਬਵੈਲ ਲਗਾਉਣ ਦੇ ਨਿਰਦੇਸ਼ ਦੇ ਦਿੱਤੇ ਅਤੇ ਅੱਜ ਸ੍ਰੀ ਜੋਸ਼ੀ ਟਿਊਬਵੈਲ ਦੇ ਕੰਮ ਦਾ ਸ਼ੁੱਭਅਰੰਭ ਕਰਨ ਆਏ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਦੇ ਸੂਬਾ ਬੁਲਾਰੇ ਆਰ.ਪੀ.ਮੈਨੀ, ਸੁਸ਼ੀਲ ਸ਼ਰਮਾ, ਜਤਿੰਦਰ ਸ਼ਰਮਾ, ਹਰਪਾਲ ਸਿੰਘ, ਪਵਨ ਕੁਮਾਰ, ਨਰੇਸ਼ ਸ਼ਰਮਾ, ਅਸ਼ੋਕ ਸ਼ਰਮਾ, ਸਤਪਾਲ ਮੋਹਨ, ਪ੍ਰੀਤਮ ਸਿੰਘ, ਬਲਬੀਰ ਸਿੰਘ ਬੱਲ ਤੇ ਵਿਨੋਦ ਸ਼ਰਮਾ ਆਦਿ ਮੌਜੂਦ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media