Wednesday, March 25, 2026

ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਦੇ ਹੱਕ ‘ਚ ਸਾਨੇਵਾਲਾ ਵਿੱਚ ਧਰਨਾ 24 ਦਸੰਬਰ ਨੂੰ

ਬਠਿੰਡਾ, 22 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਦੇ ਹੱਕ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਅਤੇ ਅੱਗੇ ਵਧਾਉਂਣ ਦੇ ਫੈਸਲਾ ਕਾਰਨ 24 ਦਸੰਬਰ ਨੂੰ ਝੁਨੀਰ ਬਲਾਕ ਦੇ ਪਿੰਡ ਸਾਨੇਵਾਲਾ ਵਿੱਚ ਧਰਨਾ ਲਗਾਇਆ ਜਾਵੇਗਾ। ਜਿਸ ਵਿੱਚ ਪਾਰਟੀ ਦੀ ਸਮੁੱਚੀ ਲਿਡਰਸ਼ਿਪ ਸੰਜੇ ਸਿੰਘ, ਦੁਰਗੇਸ ਪਾਠਕ, ਸੁੱਚਾ ਸਿੰਘ ਛੋਟੇਪੁਰ ਪੰਜਾਬ ਪ੍ਰਧਾਨ, ਭਗਵੰਤ ਮਾਨ ਮੈਂਬਰ ਪਾਰਲੀਮੈਂਟ, ਪ੍ਰੋ: ਬਲਜਿੰਦਰ ਕੌਰ ਪ੍ਰਧਾਨ ਮਹਿਲਾ ਵਿੰਗ, ਸਟਾਰ ਪ੍ਰਚਾਰਕ ਸਹਿਨਾਜ ਹਿੰਦੋਸੰਤਾਨੀ ਆਦਿ ਭਾਗ ਲੈਣਗੇ। ਇਸ ਧਰਨੇ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਅਬਜਰਬਰ ਰੋਮੀ ਭਾਟੀ ਅਤੇ ਜੋਨਲ ਇੰਚਾਰਜ ਨਰਿੰਦਰਪਾਲ ਭਗਤਾ ਨੇ ਕਿਹਾ ਕਿ 11 ਦਸੰਬਰ ਨੂੰ ਪਾਰਟੀ ਲੀਡਰਸ਼ਿਪ ਨੇ ਪਿੰਡ ਸਾਨੇਵਾਲਾ ਵਿਖੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਸਿੰਗਾਰਾ ਸਿੰਘ ਦੇ ਪਰਿਵਾਰ ਨੂੰ ਮਿਲਕੇ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ 10 ਦਿਨਾਂ ਦੇ ਅੰਦਰ ਅੰਦਰ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜਾ ਦੇਵੇ ਨਹੀਂ ਤਾਂ ਆਮ ਆਦਮੀ ਪਾਰਟੀ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿੰਡ ਸਾਨੇਵਾਲਾ ਵਿਖੇ ਧਰਨਾ ਦੇਵੇਗੀ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦਾ ਇਸ ਪਿਛੜੇ ਇਲਾਕੇ ਵੱਲ ਕੋਈ ਧਿਆਨ ਨਹੀਂ। ਕੈਂਸਰ ਵਰਗੀ ਬਿਮਾਰੀ ਇਸ ਇਲਾਕੇ ਵਿੱਚ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਨੇ ਮੰਗ ਕੀਤੀ ਹੈ ਕਿ ਸਰਕਾਰ ਕੈਂਸਰ ਪੀੜਤਾ ਦੇ ਇਲਾਜ ਦਾ ਮੁਫਤ ਪ੍ਰਬੰਧ ਕਰੇ। ਪਰ ਕਿੰਨੀ ਮਾੜੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕਦੀ। ਰੋਮੀ ਭਾਟੀ ਨੇ ਕਿਹਾ ਕਿ ਇਹ ਧਰਨਾ ਸਿਰਫ ਇੱਕ ਸ਼ੁਰੂਆਤ ਹੈ। ਪਾਰਟੀ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਹਰ ਤਰ੍ਹਾਂ ਦਾ ਸੰਘਰਸ਼ ਕਰਨ ਲਈ ਤਿਆਰ ਹਨ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply