Tuesday, March 24, 2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 23 ਨੂੰ ਤੇ ਗੁਰਮਤਿ ਸਮਾਗਮ 24 ਦਸੰਬਰ ਨੂੰ

PPN2212201507ਸੰਦੌੜ, 22 ਦਸੰਬਰ (ਹਰਮਿੰਦਰ ਭੱਟ) – ਗੁਰਦੁਆਰਾ ਸੰਤ ਕੰਬਲੀ ਵਾਲੇ ਸਾਹਿਬ ਪਟਿਆਲੇ ਵਿਖੇ ਮਾਤਾ ਗੁੱਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਮਹਾਨ ਨਗਰ ਕੀਰਤਨ 23 ਦਸੰਬਰ ਨੂੰ ਅਤੇ ਗੁਰਮਤਿ ਸਮਾਗਮ 24 ਦਸੰਬਰ ਨੂੰ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਸੰਤ ਬਾਬਾ ਨਛੱਤਰ ਸਿੰਘ ਜੀ ਦੇਖ ਰੇਖ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਖ਼ਾਲਸਾ ਜੀ ਨੇ ਦੱਸਿਆ ਕਿ ਸਮਾਗਮ ਵਿਚ ਪੰਥ ਪ੍ਰਸਿੱਧ ਪ੍ਰਚਾਰਕ ਅਤੇ ਰਾਗੀ ਢਾਡੀ ਜਥੇ ਹਾਜ਼ਰੀ ਲਗਵਾ ਕੇ ਸੰਗਤਾਂ ਨੂੰ ਸਿੱਖੀ ਸਿਧਾਂਤਾਂ ਤੇ ਦ੍ਰਿੜ੍ਹਤਾ, ਅਣਖ ਨਾਲ ਪਹਿਰਾ ਦੇਣ ਵਾਲੇ ਸ਼ਹੀਦ ਸਿੰਘਾਂ ਦੁਆਰਾ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕਰਨਗੇ ਉਪਰੰਤ 24 ਦਸੰਬਰ ਨੂੰ ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਜੀ ਕੰਬਲੀ ਵਾਲਿਆਂ ਦੀ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ ਇਸ ਮੌਕੇ ਵੱਖ ਵੱਖ ਸੰਪਰਦਾਵਾਂ ਦੇ ਸੰਤ, ਮਹਾਂਪੁਰਖ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੁੱਖ ਸੇਵਾਦਾਰ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰ ਕੇ ਬਾਬਾ ਜੀ ਦੇ ਜੀਵਨ ਤੇ ਚਾਨਣਾ ਪਾਉਣਗੇ ।ਉਨ੍ਹਾਂ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਹਾਜ਼ਰੀ ਭਰਨ ਦੀ ਬੇਨਤੀ ਕੀਤੀ ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply