Saturday, July 25, 2026

ਸ਼ਹੀਦ ਸੁਖਦੇਵ ਸਿੰਘ ਦੀ ਚੌਥੀ ਬਰਸੀ ਮਨਾਈ ਗਈ – ਯਾਦਗਾਰੀ ਬੁੱਤ ਸਥਾਪਿਤ ਕੀਤਾ

PPN2212201514ਪੱਟੀ, 22 ਦਸੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਨੇੜਲੇ ਪਿੰਡ ਤੂਤ ਵਿਖੇ ਸੀ.ਆਰ.ਪੀ.ਐਫ ਦੇ ਜਵਾਨ ਸ਼ਹੀਦ ਸੁਖਦੇਵ ਸਿੰਘ ਦੀ ਚੌਥੀ ਬਰਸੀ ਮਨਾਈ ਗਈ।ਜਿਸ ਵਿਚ ਸੀ.ਆਰ.ਪੀ.ਐਫ ਯੁਨਿਟ 209 ਕੋਬਰਾ ਦੇ ਉੱਚ ਅਧਿਕਾਰੀ, ਪਿੰਡਾਂ ਦੇ ਸਰਪੰਚ ਅਤੇ ਇਲਾਕੇ ਦੇ ਪਤਵੰਤੇ ਉਚੇਚੇ ਤੌਰ ਤੇ ਹਾਜਰ ਹੋਏ।ਉਹਨਾਂ ਨੇ ਸ਼ਹੀਦ ਨੂੰ ਸ਼ਰਧਾਜਲੀ ਦਿੰਦਿਆ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹਨ, ਉਹਨਾਂ ਦੀ ਦਿੱਤੀ ਗਈ ਕੁਰਬਾਨੀ ਨਾਲ ਹੀ ਅਸੀਂ ਆਪਣੇ ਜੀਵਨ ਵਿਚ ਅਜਾਦੀ ਦਾ ਸੁੱਖ ਮਾਣ ਰਹੇ ਹਾਂ।ਫੌਜ ਦੇ ਅਧਿਕਾਰੀਆਂ ਨੇ ਸ਼ਹੀਦ ਸੁਖਦੇਵ ਸਿੰਘ ਦੱਸਿਆ ਕਿ ਕਿਸ ਤਰ੍ਹਾਂ ਸੁਖਦੇਵ ਸਿੰਘ ਨੇ ਰਾਂਚੀ ਝਾਰਖੰਡ ਵਿਖੇ 2011 ਵਿਚ ਨਕਸਲੀਆਂ ਦਾ ਮੁਕਾਬਲਾ ਕਰਦੇ ਹੋਏ ਸ਼ਹੀਦੀ ਜਾਮ ਪੀਤਾ।ਸ਼ਹੀਦ ਦੀ ਬਰਸੀ ਮੋਕੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਅਤੇ ਕਥਾ ਵਿਚਾਰਾਂ ਹੋਈਆ।ਇਸ ਮੌਕੇ ਪਰਿਵਾਰ ਵੱਲੋਂ ਆਏ ਹੋਏ ਫੋਜ ਦੇ ਉੱਚ ਆਧਿਕਾਰੀਆਂ ਦਾ ਪਹੁੰਚਣ ਤੇ ਵਿਸ਼ੇਸ ਸਨਮਾਨ ਕੀਤਾ ਗਿਆ।ਇਸ ਮੌਕੇ ਫੋਜ ਦੇ ਅਧਿਕਾਰੀਆਂ ਵੱਲੋਂ ਸ਼ਹੀਦ ਸੁਖਦੇਵ ਸਿੰਘ ਦੀ ਯਾਦਗਾਰੀ ਬੁੱਤ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਤੇ ਇਲਾਕੇ ਦੇ ਮੋਹਤਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply