ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਧੀਨ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰੀ-ਪ੍ਰਾਇਮਰੀ ਵਿੰਗ ਦੇ ਸਲਾਨਾ ਖੇਡ ਮੁਕਾਬਲੇ ਕਰਵਾਏ ਗਏ। ਇਸ ਅਵਸਰ ਤੇ ਸਕੂਲ ਦੇ ਮੈਂਬਰ ਇੰਚਾਰਜ ਸz: ਹਰਮਿੰਦਰ ਸਿੰਘ ਅਤੇ ਡਾਇਰੈਕਟਰ ਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਤੋਂ ਕੀਤਾ ਗਿਆ।ਮੁੱਖ ਮਹਿਮਾਨ ਨੇ ਗੁਬਾਰੇ ਉਡਾ ਕੇ ਖੇਡਾਂ ਦਾ ਸ਼ੁਭ ਆਰੰਭ ਕੀਤਾ।ਬੱਚਿਆਂ ਨੇ ਸ਼ੂ ਰੇਸ, ਬਾਸਕਟ ਰੇਸ, ਹਰਡਲ ਰੇਸ ਆਦਿ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਨਰਸਰੀ ਜਮਾਤ ਦੇ ਬੱਚਿਆਂ ਨੇ ਸੰਗੀਤਮਈ ਸਕੇਟਿੰਗ ਅਤੇ ਭੰਗੜਾ ਪਾ ਕੇ ਸਾਰਿਆਂ ਦਾ ਮਨ ਮੋਹ ਲਿਆ।ਇਸ ਪ੍ਰੋਗਰਾਮ ਦਾ ਆਕਰਸ਼ਣ ਅਧਿਆਪਕਾਵਾਂ ਵੱਲੋਂ ਕੀਤਾ ਗਿਆ ਡਾਂਸ ‘ਬਮ ਬਮ ਬੋਲੇ’ ਰਿਹਾ।ਡਾਇਰੈਕਟਰ/ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਬੱਚਿਆਂ ਦੇ ਵਧੀਆ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਕੇ ਉਹਨਾਂ ਨੂੰ ਪੜਾਈ ਦੇ ਨਾਲ ਨਾਲ ਸਰਵਪੱਖੀ ਵਿਕਾਸ ਦੇ ਲਈ ਖੇਡਾਂ ਵਿੱਚ ਭਾਗ ਲੈਣ ਦੀ ਪ੍ਰੇਰਨਾ ਦਿੱਤੀ।ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਮਹਿਮਾਨ ਸz: ਹਰਮਿੰਦਰ ਸਿੰਘ, ਡਾ: ਧਰਮਵੀਰ ਸਿੰਘ ਅਤੇ ਸੁਪਰਵਾਈਜ਼ਰ ਸ੍ਰੀਮਤੀ ਕਿਰਨਜੋਤ ਕੋਰ ਨੇ ਜੇਤੂ ਬੱਚਿਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media