ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਪੰਜਾਬ (ਰਜ਼ਿ.) ਦੇ ਵਰਕਰਾਂ ਦੀ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ: ਸੁਖਦੇਵ ਸਿੰਘ ਹੇਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ।ਇਸ ਮੌਕੇ ਸ: ਹੇਰ ਨੇ ਕਿਹਾ ਕਿਸਾਨਾਂ ਨੂੰ ਫ਼ਸਲਾਂ ਦੇ ਪੂਰੇ ਮੁੱਲ ਨਾਲ ਮਿਲਣ ਕਰਕੇ ਕਿਸਾਨਾਂ ਦੇ ਦਿਨੋ-ਦਿਨ ਹਾਲਤ ਮਾੜੇ ਹੁੰਦੇ ਜਾ ਰਹੇ ਹਨ। ਮੀਟਿੰਗ ਦੌਰਾਨ ਮੁੱਦਿਆਂ ਸਬੰਧੀ ਇਹ ਨਿਚੋੜ ਵੀ ਕੱਢਿਆ ਗਿਆ ਕਿ ਜਦ ਸਰਕਾਰ ਡਾ. ਸਵਾਨੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਪੂਰੀ ਤਰ੍ਹਾਂ ਲਾਗੂ ਨਹੀਂ ਕਰਦੀ ਤਦ ਤੱਕ ਕਿਸਾਨਾਂ ਦੀ ਹਾਲਤ ਸੁਧਰ ਨਹੀਂ ਸਕਦੀ। ਉਨ੍ਹਾਂ ਇਸ ਮੌਕੇ ਕੇਂਦਰ ਸਰਕਾਰ ਕੋਲੋਂ ਪੁਰਜ਼ੋਰ ਅਪੀਲ ਕੀਤੀ ਕਿ ਇਨ੍ਹਾਂ ਸਿਫ਼ਾਰਸ਼ਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਯੂਨੀਅਨ ਦੇ ਵਰਕਰਾਂ ਨੇ ਇਹ ਮੰਗ ਕੀਤੀ ਕਿ ਸਰਹੱਦੀ ਖੇਤਰ ਦੇ ਕਿਸਾਨ ਜਿਨ੍ਹਾਂ ਦੀ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ, ਨੂੰ ਤੁਰੰਤ ਮੁਆਵਜ਼ਾ ਵੰਡਿਆ ਜਾਵੇ। ਇਸ ਦੌਰਾਨ ਇਹ ਮੱਤਾ ਪਾਸ ਕੀਤਾ ਗਿਆ ਕਿ ਉਹ ਕਿਸਾਨਾਂ ਜਿਨ੍ਹਾਂ ਨੂੰ ਸਰਕਾਰੀ ਜ਼ਮੀਨਾਂ ਦੇ ਮਾਲਕ ਬਣਾਇਆ ਹੈ, ਨੂੰ ਹੁਣ ਉਜਾੜਿਆ ਨਾ ਜਾਵੇ, ਕਿਉਂਕਿ ਉਨ੍ਹਾਂ ਨੇ ਮਿਹਨਤ ਅਤੇ ਪੈਸਾ ਖਰਚ ਕਰਕੇ ਇਨ੍ਹਾਂ ਜ਼ਮੀਨਾਂ ਨੂੰ ਅਬਾਦ ਕੀਤਾ ਹੈ ਅਤੇ ਹੁਣ ਉਨ੍ਹਾਂ ਨੂੰ ਇਨ੍ਹਾਂ ਜ਼ਮੀਨਾਂ ਨੂੰ ਵਾਂਝਿਆ ਨਾ ਕੀਤਾ ਜਾਵੇ। ਇਸ ਮੌਕੇ ‘ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ: ਸਰਦੂਲ ਸਿੰਘ ਮੰਨਨ, ਸ: ਕੁਲਬੀਰ ਸਿੰਘ, ਸ: ਕੁਲਵੰਤ ਸਿੰਘ, ਸ: ਬੀਰ ਸਿੰਘ ਖੋਜੀ, ਸ: ਅਜ਼ਮੇਰ ਸਿੰਘ ਹੇਰ, ਸ: ਬਲਬੀਰ ਸਿੰਘ ਖੈਰਾਬਾਦ, ਸ: ਬਲਰਾਜ ਸਿੰਘ ਮਾਸਟਰ ਹੇਰ, ਸ: ਸਰਬਜੀਤ ਸਿੰਘ ਸੋਨੂੰ, ੳਂਕਾਰ ਸਿੰਘ, ਰਛਪਾਲ ਸਿੰਘ, ਗੁਰਮੇਜ ਸਿੰਘ, ਪ੍ਰੇਮ ਸਿੰਘ, ਜਗਤਾਰ ਸਿੰਘ, ਗੁਲਜ਼ਾਰ ਸਿੰਘ, ਪਾਲ ਸਿੰਘ, ਗੁਰਮੇਜ ਸਿੰਘ ਬਾਬਾ, ਸੁਖਵੰਤ ਸਿੰਘ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media