ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸ’ਗੂ)ੁ ਸਿੱਖ ਪੰਥ ਦੀ ਸਿਰਮੋਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ, ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ‘ਕੌਣ ਬਣੇਗਾ ਦਸ਼ਮੇਸ਼ ਪਿਤਾ ਦਾ ਲਾਡਲਾ’ ਦੇ ਮਾਝਾ ਜੋਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਫਿਰੋਜਪੁਰ ਜਿਲ੍ਹਿਆਂ ਦੇ ਮੁਕਾਬਲੇ ਵਿੱਚ ਭਾਗ ਲੈ ਕੇ ਪਹਿਲਾ ਇਨਾਮ ੫੧੦੦ ਰੁਪਏ ਨਕਦ, ਟਰਾਫੀਆਂ ਅਤੇ ਸਰਟੀਫਿਕੇਟ ਹਾਸਲ ਕੀਤਾ ।ਇਸ ਉਪਰੰਤ ਫਾਈਨਲ ਮੁਕਾਬਲੇ ਭਾਈ ਨੰਦ ਲਾਲ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਜਿਸ ਵਿੱਚ ਚਾਰ ਜੋਨਾਂ ਮਾਝਾ, ਮਾਲਵਾ, ਦੁਆਬਾ ਅਤੇ ਕੇਂਦਰੀ ਵਿੱਚ ਪਹਿਲੇ ਅਤੇ ਦੂਜੇ ਸਥਾਨ ਤੇ ਆਉਣ ਵਾਲੀਆਂ ਟੀਮਾਂ ਨੇ ਹਿੱਸਾ ਲਿਆ।ਇਸ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਅਮਿਤੇਸ਼ਵਰ ਸਿੰਘ ਨੌਵੀਂ, ਰਿਪੁਦਮਨ ਸਿੰਘ ਅਤੇ ਸ਼ੁਭਕਰਮਨ ਸਿੰਘ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕਰਕੇ ੨੧੦੦੦/ੁ ਰੁਪਏ ਦਾ ਨਕਦ ਇਨਾਮ ਹਾਸਲ ਕੀਤਾ ।ਸਕੂਲ ਪਹੁੰਚਨ ਤੇ ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ, ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਬੱਚਿਆਂ ਨੂੰ ਵਧਾਈ ਦਿੱਤੀ।ਉਨ੍ਹਾਂ ਜੇਤੂ ਬੱਚਿਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸੁਪਰਵਾਈਜਰ ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਧਾਰਮਿਕ ਅਧਿਆਪਕ ਸ਼੍ਰੀਮਤੀ ਸੁਖਜੀਤ ਕੌਰ ਅਤੇ ਸz. ਜਸਪਾਲ ਸਿੰਘ ਵੀ ਹਾਜ਼ਰ ਸਨ ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media