Tuesday, March 24, 2026

ਰਵਤੇਸ਼ਇੰਦਰ ਸਿੰਘ ਬਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

PPN2412201532

ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਈ ਗਈ ਪੀ.ਸੀ. ਐਸ ਜੁਡੀਸ਼ੀਅਲ ਪ੍ਰੀਖਿਆ ਵਿੱਚ ਪੰਜਾਬ ਭਰ ਵਿੱਚੋਂ ਦੂਜੇ ਸਥਾਨ ਤੇ ਰਹਿੰਦਿਆਂ ਬਤੌਰ ਜੱਜ ਚੁਣੇ ਗਏ ਰਵਤੇਸ਼ਇੰਦਰ ਸਿੰਘ ਬਾਗੀ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ।ਸੂਚਨਾ ਕੇਂਦਰ ਵਿਖੇ ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਰਵਤੇਸ਼ਇੰਦਰ ਸਿੰਘ ਬਾਗੀ ਤੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਰਵਤੇਸ਼ਇੰਦਰ ਸਿੰਘ ਬਾਗੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਕ੍ਰਿਪਾ ਸਦਕਾ ਹੀ ਉਨਾਂ ਨੂੰ ਜੱਜ ਵਜੋਂ ਸੇਵਾ ਕਰਨ ਦਾ ਮਾਣ ਹਾਸਲ ਹੋਇਆ ਹੈ। ਇਸ ਸਮੇਂ ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਜਸਵਿੰਦਰ ਸਿੰਘ ਸੂਚਨਾ ਅਧਿਕਾਰੀ, ਅਰਵਿੰਦਰ ਸਿੰਘ ਸਾਸਨ ਏ.ਪੀ. ਆਰ.ਓ, ਇੰਦਰਜੀਤ ਸਿੰਘ ਬਾਗੀ ਸਾਬਕਾ ਚੇਅਰਮੈਨ ਟੂਰਿਜ਼ਮ, ਪੰਜਾਬ, ਬੀਬੀ ਚਰਨਜੀਤ ਕੌਰ, ਤਵਤੇਸ਼ਇੰਦਰ ਸਿੰਘ ਬਾਗੀ, ਰੋਹਿਤ ਸ਼ਰਮਾ ਤੇ ਰਸ਼ਪਿੰਦਰ ਸਿੰਘ ਐਡਵੋਕੇਟ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply