Friday, March 20, 2026

ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਕੇਂਦਰ ਐਸ.ਸੀ ਨੌਜਵਾਨਾਂ ਨੂੰ ਸਵੈ ਨਿਰਭਰ ਹੋਣ ਵਿੱਚ ਕਰ ਰਿਹਾ ਮਦਦ – ਏ.ਡੀ.ਸੀ.

ਬਠਿੰਡਾ, 25 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਟੇਟ ਬੈਂਕ ਆਫ਼ ਪਟਿਆਲਾ ਦਾ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਕੇਂਦਰ (ਆਰ-ਸੇਟੀ) ਪੇਂਡੂ ਐਸ.ਸੀ. ਨੌਜਵਾਨਾਂ ਲਈ ਸਵੈ-ਨਿਰਭਰ ਹੋਣ ਵਿੱਚ ਮੱਦਦਗਾਰ ਸਿੱਧ ਹੋ ਰਿਹਾ ਹੈ। ਇੱਥੇ ਨਾ ਸਿਰਫ਼ ਨੌਜਵਾਨਾਂ ਨੂੰ ਮੁਫ਼ਤ ਕਿੱਤਾ ਮੁਖੀ ਸਿੱਖਿਆ ਦਿੱਤੀ ਜਾ ਰਹੀ ਹੈ, ਬਲਕਿ ਉਨ੍ਹਾਂ ਨੂੰ ਆਪਣਾ ਕੰਮ ਚਲਾਉਣ ਲਈ ਬੈਂਕਾਂ ਤੋਂ ਅਸਾਨ ਕਿਸ਼ਤਾਂ ‘ਤੇ ਲੋਨ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਆਰ ਸੇਟੀ ਸਲਾਹਕਾਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਮਾਰਕੀਟ ਦੀ ਮੰਗ ਅਨੁਸਾਰ ਵਿਦਿਆਰਥੀ ਲਈ ਕੱਪੜੇ ਦੇ ਬੈਗ ਬਨਾਉਣ ਸਬੰਧੀ ਕੋਰਸ ਕਰਵਾਇਆ ਗਿਆ, ਜਿਸ ਵਿਚ 30 ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਗਈ। ਕੋਰਸ ਦੀ ਲੋਕਪ੍ਰਿਯਤਾ ਨੂੰ ਦੇਖਦੇ ਹੋਏ ਨਵਾਂ ਬੈਚ ਜਨਵਰੀ 2016 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਆਰ ਸੇਟੀ ਦੇ ਅਧਿਕਾਰੀ ਐਮ.ਐਮ.ਬਹਿਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਡਰੈਸ ਡਿਜ਼ਾਇਨਿੰਗ, ਬਿਊਟੀ ਪਾਰਲਰ, ਰਾਜ ਮਿਸਤਰੀ, ਮੋਬਾਇਲ ਫੋਨ ਸਰਵਿਸ, ਡੇਅਰੀ, ਹੱਥ ਦੀ ਕਢਾਈ, ਕੰਪਿਊਟਰ ਆਦਿ ਸਬੰਧੀ ਕੋਰਸ ਵੀ ਕਰਵਾਏ ਗਏ ਹਨ। ਇਸ ਮੀਟਿੰਗ ਵਿਚ ਸਲਾਹਕਾਰੀ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply