Friday, March 20, 2026

4 ਜਨਵਰੀ ਨੂੰ ਰਾਮਾ ਮੰਡੀ ਤੋਂ ਨਾਂਦੇੜ ਸਾਹਿਬ ਲਈ ਚੱਲੇਗੀ ਤੀਰਥ ਦਰਸ਼ਨ ਰੇਲ ਗੱਡੀ

ਬਠਿੰਡਾ, 25 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਧਾਰਮਿਕ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਸਰਕਾਰ ਇਸ ਨੂੰ ਅਮਲੀ ਜਾਮਾ ਪਹਿਨਾਉਣ ਜਾ ਰਹੀ ਹੈ, ਜਿਸ ਤਹਿਤ 4 ਜਨਵਰੀ 2016 ਨੂੰ ਰਾਮਾ ਮੰਡੀ ਤੋਂ ਨਾਂਦੇੜ ਸਾਹਿਬ ਲਈ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਵਿਸ਼ੇਸ਼ ਰੇਲ ਗੱਡੀ ਰਵਾਨਾ ਕੀਤੀ ਜਾ ਰਹੀ ਹੈ। ਇਸ ਗਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ, ਬਠਿੰਡਾ ਡਾ ਬਸੰਤ ਗਰਗ ਨੇ ਅੱਜ ਉੱਚ ਪੱਧਰੀ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਸਬੰਧੀ ਬੈਠਕ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਰੇਲ 1000 ਤੋਂ ਵੱਧ ਸ਼ਰਧਾਲੂਆਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨ ਕਰਵਾਉਣ ਉਪਰੰਤ ਵਾਪਸ ਬਠਿੰਡਾ ਪਰਤੇਗੀ। ਇਸ ਮੁਫ਼ਤ, ਅਰਾਮਦਾਇਕ ਤੇ ਸੁਖਾਲੀ ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਖਾਣ-ਪੀਣ, ਰਹਿਣ-ਸਹਿਣ ਅਤੇ ਲਿਆਉਣ-ਲਿਜਾਣ ਦਾ ਮੁਕੰਮਲ ਖ਼ਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਇਸੇ ਤਰ੍ਹਾਂ 4 ਜਨਵਰੀ 2015 ਨੁੰ ਹੀ ਸਾਲਾਸਰ ਜਾਣ ਵਾਲੇ ਸ਼ਰਧਾਲੂਆਂ ਲਈ ਬਠਿੰਡਾ ਸਹਿਰ ਤੋ 4 ਬਸਾਂ ਵੀ ਚਲਾਈ ਜਾਣ ਗਿਆਂ। ਡਿਪਟੀ ਕਮਿਸ਼ਨਰ, ਬਠਿੰਡਾ ਡਾ ਬਸੰਤ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਰੇਲਾਂ ਰਾਹੀਂ ਕੋਈ ਵੀ ਸ਼ਰਧਾਲੂ ਆਪਣਾ ਸ਼ਨਾਖਤ ਦੇ ਸਬੂਤ ਅਤੇ ਅਧਿਕਾਰਤ ਸਿਹਤ ਸੰਸਥਾਵਾਂ ਤੋਂ ਆਪਣਾ ਮੈਡੀਕਲ ਫਿਟਨੈਸ ਸਰਟੀਫਿਕੇਟ ਪੇਸ਼ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ ਰੇਲਾਂ ਵਿਚ ਸੀਟਾਂ ਲਈ ਕਿਸੇ ਵੀ ਕਿਸਮ ਦੀ ਰਿਜ਼ਰਵੇਸ਼ਨ ਦੀ ਲੋੜ ਨਹੀਂ ਅਤੇ ਇਨ੍ਹਾਂ ਵਿਚ ਸ਼ਰਧਾਲੂਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 23 ਦਸੰਬਰ ਤਂੋ ਰਾਮਾਂ ਮੰਡੀ ਅਤੇ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲਾਂ ਵਿੱਚ ਯਾਤਰਾ ਲਈ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਸਪੈਸ਼ਲ ਕਾਉਂਟਰ ਲਗਾਏ ਜਾ ਰਹੇ ਹਨ। ਯਾਤਰਾ ਤੇ ਜਾਣ ਦੇ ਚਾਹਵਾਨ ਇਨ੍ਹਾਂ ਸਰਕਾਰੀ ਹਸਪਤਾਲਾਂ ਤਂੋ ਆਪਣੀ ਡਾਕਟਰੀ ਜਾਂਚ ਕਰਵਾਕੇ ਸਰਟੀਫਿਕੇਟ ਲੈ ਸਕਦੇ ਹਨ। ਡਾ.ਬਸੰਤ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਕੁਮਾਰ ਸ਼ਰਮਾ ਇਸ ਯਾਤਰਾ ਦੇ ਨੋਡਲ ਅਫਸਰ ਨਿਯੁਕਤ ਕੀਤੇ ਗਏ ਹੈ। ਵਧੇਰੀ ਜਾਣਕਾਰੀ ਲਈ ਵਧੀਕ ਡਿਪਟੀ ਕਮਿਸ਼ਨਰ( ਵਿਕਾਸ) ਦੇ ਦਫਤਰ ਨੰਬਰ 0164-2210736 ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।ਸੂਬਾ ਟਰਾਂਸਪੋਰਟ ਕਮਿਸ਼ਨਰ ਹਰਮੇਲ ਸਿੰਘ ਸੱਧੂ ਅਤੇ ਸਪੈਸ਼ਲ ਸਕੱਤਰ ਟਰਾਂਸਪੋਰਟ ਵਿਭਾਗ ਮਨਜੀਤ ਨਾਰੰਗ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਹਜ਼ਾਰਾਂ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ 4 ਜਨਵਰੀ ਨੂੰ ਰਾਮਾਂ ਮੰਡੀ – ਬਠਿੰਡਾ ਤੋਂ ਰਵਾਨਾ ਹੋਣ ਵਾਲੀ ਰੇਲ ਗੱਡੀ ਵਿਚ ਤਲਵੰਡੀ ਸਾਬੋ ਹਲਕੇ ਦੀ ਸੰਗਤ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ।ਡਿਪਟੀ ਕਮਿਸ਼ਨਰ, ਬਠਿੰਡਾ ਡਾ ਬਸੰਤ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸਿਲਸਿਲਾ ਲਗਾਤਾਰ ਇਕ ਸਾਲ ਜਾਰੀ ਰਹੇਗਾ, ਜਿਸ ਦੌਰਾਨ 117 ਵਿਧਾਨ ਸਭਾ ਹਲਕਿਆਂ ਤੋਂ ਵਿਸ਼ੇਸ਼ ਰੇਲਾਂ ਰਾਹੀਂ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚਲੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਰੇਲਾਂ ਵਾਰਾਨਸੀ ਅਤੇ ਅਜਮੇਰ ਸ਼ਰੀਫ ਲਈ ਵੀ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਵਾਰਾਨਸੀ ਲਈ ਪਹਿਲੀ ਰੇਲ ਜਲੰਧਰ ਰੇਲਵੇ ਸਟੇਸ਼ਨ ਤੋਂ 20 ਜਨਵਰੀ 2016 ਅਤੇ ਅਜਮੇਰ ਸ਼ਰੀਫ ਲਈ ਪਹਿਲੀ ਰੇਲ 29 ਜਨਵਰੀ 2016 ਨੂੰ ਮਾਲੇਰਕੋਟਲਾ ਤੋਂ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰਟਰਡ ਟਰੇਨਾਂ ਅਤੇ ਸ਼ਰਧਾਲੂਆਂ ਦੇ ਆਉਣ-ਜਾਣ, ਖਾਣ-ਪੀਣ ਅਤੇ ਟਰਾਂਸਪੋਰਟ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿਚ 6 ਵਿਸ਼ੇਸ਼ ਰੇਲਾਂ ਵਾਰਾਨਸੀ ਅਤੇ 3 ਰੇਲਾਂ ਅਜਮੇਰ ਸ਼ਰੀਫ ਲਈ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਬਣਾ ਦਿੱਤੀ ਗਈ ਹੈ, ਤਾਂ ਜੋ 4 ਜਨਵਰੀ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply