ਬਠਿੰਡਾ, 25 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸਾਹਿਬਜਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਸਰਕਲ ਬਠਿੰਡਾ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨ੍ਹੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਅਤੇ ਗੁਰਮਤਿ ਸਮਾਗਮ 28 ਦਸੰਬਰ ਦਿਨ ਸੋਮਵਾਰ ਸ਼ਾਮ 6 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ਸਾਹਿਰਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਪ੍ਰੋ: ਮਨਿੰਦਰ ਸਿੰਘ ਰੋਪੀੜ ਕਾਲਜ ਵਾਲੇ ਅਤੇ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲੇ ਸੰਗਤਾਂ ਨੂੰ ਸ਼ਬਦ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਪੁਰਨ ਸਹਿਯੋਗ ਦੇ ਰਹੀਆਂ ਹਨ। ਜਿਨ੍ਹਾਂ ਵਿਚ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਘਨੱਈਆ ਜੀ ਸੇਵਕ ਦਲ ਅਤੇ ਰਣਜੀਤ ਅਖਾੜਾ ਬਠਿੰਡਾ ਵੀ ਹਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media