ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ) ਕੇਂਦਰੀ ਹਲਕੇ ਤੋਂ ਵਿਧਾਇਕ ਤੇ ਉਘੇ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਹਨਾਂ ਦੇ ਪਿਤਾ ਸ੍ਰੀ ਜਗਜੀਤ ਮਿੱਤਰ ਸੋਨੀ ਦਾ ਦਿਹਾਂਤ ਹੋ ਗਿਆ।ਉਹਨਾਂ ਦਾ ਅੰਤਿਮ ਸਸਕਾਰ ਦੁਰਗਿਆਨਾ ਮੰਦਰ ਵਿੱਖੇ ਕੀਤਾ ਗਿਆ, ਜਿਥੇ ਚਿਖਾ ਨੂੰ ਅਗਨੀ ਉਹਨਾਂ ਦੇ ਵੱਡੇ ਸਪੁੱਤਰ ਅਸ਼ੋਕ ਸੋਨੀ ਨੇ ਦਿਖਾਈ। ਇਸ ਦੁੱਖ ਦੀ ਘੜੀ ਵੱਡੀ ਗਿਣਤੀ ‘ਚ ਧਾਰਮਿਕ, ਸਮਾਜਿਕ ਅਤੇ ਸਿਆਸੀ ਆਗੂ ਤੇ ਕਾਂਗਰਸੀ ਆਗੂ ਤੇ ਵਰਕਰ ਮੌਜ਼ੂਦ ਸਨ, ਜਿੰਨਾਂ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ, ਲਾਲੀ ਮਜੀਠੀਆ, ਜਸਬੀਰ ਸਿੰਘ ਡਿੰਪਾ, ਰਾਜੀਵ ਭਗਤ, ਹਰਜਿੰਦਰ ਸਿੰਘ ਠੇਕੇਦਾਰ, ਜੁਗਲ ਕਿਸ਼ੋਰ, ਸੁਨਿਲ ਦੱਤੀ, ਕੰਵਲਪ੍ਰੀਤ ਸਿੰਘ ਲੱਕੀ, ਇੰਦਰਜੀਤ ਸਿੰਘ ਬਾਸਰਕੇ, ਮੁੱਖ ਸੰਸਦੀ ਸਕੱਤਰ ਤੇ ਹਲਕਾ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸ਼੍ਰੋਮਣੀ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ, ਸੁਰਿੰਦਰ ਸਿੰਘ ਸੁਲਤਾਨਵਿੰਡ, ਗੁਰਪ੍ਰਤਾਪ ਸਿੰਘ ਟਿੱਕਾ, ਅਜੇਬੀਰ ਸਿੰਘ ਰੰਧਾਵਾ ਵਰਨਣਯੋਗ ਹਨ। ਜਿਕਰਯੋਗ ਹੈ ਕਿ 82 ਸਾਲਾ ਸ੍ਰੀ ਜਗਜੀਤ ਮਿੱਤਰ ਸੋਨੀ ਲੰਮਾਂ ਸਮਾਂ ਕਾਂਗਰਸ ਪਾਰਟੀ ਨਾਲ ਜੂੜੇ ਰਹੇ।ਉਹ ਜਿਥੇ ਸਮਾਜ ਸੇਵੀ ਕੰਮਾਂ ਦੌਰਾਨ ਮੈਡੀਕਲ ਕੈਂਪਾਂ ਦਾ ਆਯੋਜਨ ਕਰਦੇ ਹੋਏ, ਉਥੇ ਉਹ ਪਿੰਡ ਮੁੱਧ ਅਤੇ ਭੀਲੋਵਾਲ ਦੇ ਲੰਮਾ ਸਮਾਂ ਸਰਪੰਚ ਵੀ ਰਹੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media