ਚੌਂਕ ਮਹਿਤਾ, 26 ਦਸੰਬਰ (ਜੋਗਿੰਦਰ ਸਿੰਘ ਮਾਣਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਸਿੱਖਿਆ ਬੋਰਡ ਦੇ ਮੋਹਾਲੀ ਸਥਿਤ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਵਿਦਿਅਕ ਮੁਕਾਬਲਿਆਂ ‘ਚ ਦਸ਼ਮੇਸ਼ ਪਬਲਿਕ ਸੀਨੀਅਰ ਸਕੈਡੰਰੀ ਸਕੂਲ ਮਹਿਤਾ ਚੌਂਕ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਮੌਲਿਕ ਲਿਖਤ ‘ਚ ਪੰਜਾਬ ਚੋਂ ਤੀਜਾ ਤੇ ਨਵਨੀਤ ਕੌਰ ਨੇ ਆਮ ਗਿਆਨ ਚੋ ਚੌਥਾ ਸਥਾਨ ਹਾਸਲ ਕੀਤਾ।ਇਸ ਪ੍ਰਾਪਤੀ ਲਈ ਪ੍ਰੋ; ਪ੍ਰੇਮ ਸਿੰਘ ਚੰਦੂਮਾਜਰਾ, ਡਾ. ਤਜਿੰਦਰ ਕੌਰ ਧਾਲੀਵਾਲ ਚੇਅਰਪਰਸਨ ਪੰਜਾਬ ਸਕੂਲ ਸਿੱਖਿਆ ਬੋਰਡ, ਗੁਰਜਿੰਦਰ ਸਿੰਘ ਬਾਠ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੰਸਥਾ ਨੂੰ ਸਨਮਾਨਿਤ ਕੀਤਾ।ਇਸ ਪ੍ਰਾਪਤੀ ਦਾ ਸਿਹਰਾ ਸੰਸਥਾ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਸਮੂੰਹ ਸਟਾਫ, ਵਿਦਿਆਰਥੀਆਂ ਤੇ ਖਾਸ ਤੌਰ ਤੇ ਮੈਡਮ ਕਿਰਨਜੀਤ ਕੌਰ ਨੂੰ ਦਿੱਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media