Thursday, July 16, 2026

ਜਲਾਲਉਸਮਾਂ ਨੇ ਲਿੰਕ ਸੜ੍ਹਕ ਦੇ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ

PPN2612201513ਚੌਂਕ ਮਹਿਤਾ, 26 ਦਸੰਬਰ (ਜੋਗਿੰਦਰ ਸਿੰਘ ਮਾਣਾ)- ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾਂ ਦੀ ਅਗਵਾਈ ਵਿਚ ਵਿਕਾਸ ਕਾਰਜਾਂ ਦੀ ਚੱਲ ਰਹੀ ਹਨੇਰੀ ਤਹਿਤ ਅੱਡਾ ਬੁੱਟਰ ਤੋ ਪਿੰਡ ਧਰਦਿੁਓ ‘ਚੋ ਹੁੰਦੀ ਹੋਈ ਭਲਾਈਪੁਰ ਨੂੰ ਜਾਦੀ ਲਿੰਕ ਸੜ੍ਹਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਹਲਕਾ ਵਿਧਾਇਕ ਜਲਾਲਉਸਮਾਂ ਵੱਲੋ ਸਾਥੀਆ ਸਮੇਤ ਮੌਕੇ ਤੇ ਪਹੁੰਚ ਕੇ ਲਿਆ ਗਿਆ। ਉਹਨਾਂ ਸੜ੍ਹਕ ਨਿਰਮਾਣ ਨਾਲ ਸਬੰਧਤ ਅਧਿਕਾਰੀਆਂ ਨੂੰ ਇਮਾਨਦਾਰੀ ਨਾਲ ਕੰਮ ਫੌਰੀ ਸਿਰੇ ਚੜਾਉਣ ਦੀ ਤਾਕੀਦ ਕੀਤੀ।ਵਿਧਾਇਕ ਜਲਾਲਉਸਮਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਜੰਡਿਆਲੇ ਗੁਰੂ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਝਾਂ ਨਹੀ ਰਹਿਣ ਦਿੱਤਾ ਜਾਵੇਗਾ।ਇਸ ਮੌਕੇ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਨੰਗਲੀ, ਸਰਪੰਚ ਜੋਗਾ ਸਿੰਘ, ਸਵਰਨ ਸਿੰਘ, ਬਲਵਿੰਦਰ ਸਿੰਘ, ਸਿਕੰਦਰ ਸਿੰਘ, ਗੁਰਮੇਜ ਸਿੰਘ ਅਤੇ ਹੋਰ ਅਕਾਲੀ ਵਰਕਰ ਹਾਜਰ ਸਨ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply