Wednesday, March 25, 2026

ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ 250 ਤੋਂ ਵਧਾ ਕੇ 500 ਰੁਪਏ ਕਤਿੀ- ਸ਼੍ਰੀ ਅਸ਼ਵਨੀ ਸ਼ਰਮਾ

PPN2612201517ਪਠਾਨਕੋਟ, 26 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ 250 ਰੁਪਏ ਤੋਂ ਵਧਾ ਕੇ 500 ਰੁਪਏ ਕਰ ਦਿੱਤੀ ਗਈ ਹੈ।ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਵੱਲੋਂ ਅੱਜ ਆਪਣੇ ਦਫ਼ਤਰ ਇੰਦਰ ਕਲੌਨੀ ਵਿਖੇ ਬੁਢਾਪਾ, ਅਪੰਗਤਾ ਅਤੇ ਵਿਧਵਾ ਪੈਨਸ਼ਨ ਸਬੰਧੀ ਫਾਰਮ ਭਰਨ ਲਈ ਲਗਾਏ ਗਏ ਕੈਂਪ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਵੱਖ ਵੱਖ ਪੈਨਸ਼ਨ ਦੇ ਲਗਭਗ 152 ਫਾਰਮ ਭਰੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਲਗਾਏ ਗਏ ਕੈਂਪ ਵਿੱਚ ਸਬੰਧਤ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ।  ਸ਼੍ਰੀ ਸ਼ਰਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਹਰ ਹਫ਼ਤੇ ਵੱਖ ਵੱਖ ਵਾਰਡਾਂ ਵਿੱਚ ਲਗਾਏ ਜਾਣਗੇ ਅਤੇ ਇੰਨ੍ਹਾਂ ਕੈਂਪ ਵਿੱਚ ਸਬੰਧਤ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਹੋਣਗੇ ਤਾਂ ਜੋ ਲੋਕ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਆਪਣੀ ਹਰ ਤਰ੍ਹਾਂ ਦੀ ਸਮੱਸਿਆ ਉਨ੍ਹਾਂ ਕੋਲ ਲੈ ਕੇ ਆਉਣ ਤਾਂ ਜੋ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਉਹ ਗਰੀਬ ਲੋਕਾਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply