Wednesday, September 9, 2026

ਪਿੰਡ ਕਲਿਆਣ ਵਿਖੇ 125 ਪ੍ਰਾਣੀ ਸਿੰਘ ਸੱਜ ਕੇ ਗੁਰੂ ਦੇ ਜਹਾਜ਼ੇ ਚੜ੍ਹੇ

ਸੰਦੋੜ, 27 ਦਸੰਬਰ (ਹਰਮਿੰਦਰ ਸਿੰਘ ਭੱਟ)- ਨੇੜਲੇ ਪਿੰਡ ਕਲਿਆਣ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਹੀਦੀ ਦਿਹਾੜਿਆਂ ਨੂੰ ਮੁੱਖ ਰੱਖਦਿਆਂ 7 ਰੋਜਾ ਗੁਰਮਤਿ ਸਮਾਗਮ ਆਯੋਜਿਤ ਕਰਵਾਏ ਗਏ ਸਨ ਜਿੰਨਾਂ ਦੀ ਸਮਾਪਤੀ ਅੱਜ ਰਾਤਰੀ ਦੇ ਦਿਵਾਨਾਂ ਉਪਰੰਤ ਹੋਵੇਗੀ।ਸਮਾਮਗ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ 125 ਪ੍ਰਾਣੀ ਗੁਰੂ ਕੇ ਜਹਾਜ਼ੇ ਚੜ੍ਹੇ। ਪਿੰਡ ਵਾਸੀਆਂ ਵਲੋਂ ਗੁਰ ਘਰ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਨੂੰ ਇਹਨਾਂ ਪ੍ਰਾਣੀਆਂ ਨੂੰ ਗੁਰੂ ਕੇ ਲੜ ਲਗਾਉਣ ਅਤੇ ਗੁਰ ਮਾਰਗ ‘ਤੇ ਚਲਣ ਲਈ ਪ੍ਰੇਰਿਤ ਕਰਨ ਹਿੱਤ ਵਿਸ਼ੇਸ ਤੌਰ ਤੇ ਧੰਨਵਾਦ ਤੇ ਸਨਮਾਨਿਤ ਵੀ ਕੀਤਾ ਗਿਆ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply