Wednesday, September 9, 2026

ਸੰਗਰੂਰ ਹਲਕੇ ਦਾ ਕੋਈ ਵੀ ਆਗੂ ਜਾਂ ਵਰਕਰ ਕਾਂਗਰਸ ਵਿਚ ਸ਼ਾਮਲ ਨਹੀਂ ਹੋਇਆ – ਅਬਜਿੰਦਰ ਸੰਘਾ

Abjinderਸੰਦੌੜ, 27 ਦਸੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਮੀਡੀਆ ਕੋਲ ਸੰਗਰੂਰ ਹਲਕੇ ਦੇ 20 ਦੇ ਕਰੀਬ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕਾਂਗਰਸ ਵਿਚ ਸ਼ਾਮਲ ਹੋਣ ਦੀ ਫੈਲਾਈ ਖਬਰ ਨਿਰੀ ਝੂਠ ਦਾ ਪੁਲੰਦਾ ਹੈ ਜਦਕਿ ਸੰਗਰੂਰ ਹਲਕੇ ਤੋਂ ਇਕ ਵੀ ਆਮ ਆਦਮੀ ਪਾਰਟੀ ਦਾ ਵਰਕਰ ਜਾਂ ਆਗੂ ਕਾਂਗਰਸ ਪਾਰਟੀ ਵਿਚ ਸਾਮਲ ਨਹੀਂ ਹੋਇਆ ਹੈ।ਇਸ ਸਬੰਧੀ ਸਪੱਸ਼ਟ ਕਰਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਪਾਰਟੀ ਦੇ ਯੂਥ ਵਿੰਗ ਦੇ ਮੀਤ ਪ੍ਰਧਾਨ ਅਬਜਿੰਦਰ ਸੰਘਾ ਨੇ ਕਿਹਾ ਕਿ ਸੰਗਰੂਰ ਹਲਕੇ ਦੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਸੰਸਦ ਮੈਂਬਰ ਭਗਵੰਤ ਮਾਨ ਦੇ ਨਾਲ ਚਟਾਨ ਵਾਂਗ ਖੜੇ ਹਨ ਜਦਕਿ ਕੈਪਟਨ ਅਮਰਿੰਦਰ ਸਿੰਘ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਚੜ੍ਹਤ ਤੋਂ ਘਬਰਾ ਕੇ ਅਜਿਹੀਆਂ ਝੂਠੀਆਂ ਖਬਰਾਂ ਫੈਲਾ ਰਹੇ ਹਨ।ਸ੍ਰੀ ਅਬਜਿੰਦਰ ਸੰਘਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹਾਰਿਆ ਹੋਇਆ ਆਗੂ ਹੈ ਅਤੇ ਪੰਜਾਬ ਦੇ ਲੋਕਾਂ ਨੇ ਦੋ ਵਾਰ ਉਸਨੂੰ ਨਕਾਰ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਲੋਕ ਵਿਸਵਾਸ ਨਹੀਂ ਕਰਦੇ।ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਹਨੇਰੀ ਚੱਲ ਰਹੀ ਹੈ ਅਤੇ ਕਾਂਗਰਸ ਅਤੇ ਅਕਾਲੀ ਦਲ ਨਾਲ ਸਬੰਧਿਤ ਵੱਡੇ ਆਗੂ ਅਤੇ ਵਰਕਰ ਆਪ ਪਾਰਟੀ ਦੀਆਂ ਨੀਤੀਆਂ ਨੂੰ ਦੇਖ ਕੇ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ੨੦੧੭ ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਸੂਰਬੀਰ ਲੋਕ ਕੈਪਟਨ ਵਰਗਿਆਂ ਨੇਤਾਵਾਂ ਨੂੰ ਕਰਾਰੀ ਹਾਰ ਦੇਕੇ ਦਿੱਲੀ ਵਾਲਾ ਇਤਿਹਾਸ ਸਿਰਜਣੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਲੋਕ ਕਾਂਗਸਰ ਅਤੇ ਅਕਾਲੀ ਭਾਜਪਾ ਵਰਗੀਆਂ ਪਾਰਟੀਆਂ ਦੇ ਨੇਤਾਵਾਂ ਦੇ ਬਿਆਨਾਂ ਤੋਂ ਸੁਚੇਤ ਰਹਿਣ ਕਿਉਂਕਿ ਆਮ ਆਦਮੀ ਪਾਰਟੀ ਦੀ ਦਿਨੋਂ ਦਿਨ ਹੋ ਰਹੀ ਚੜਤ ਇਨ੍ਹਾਂ ਨੂੰ ਬਰਦਾਸਤ ਨਹੀਂ ਹੋ ਰਹੀ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply